ਧੂਰੀ, 24 ਅਪ੍ਰੈਲ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਪਹਿਲਾਂ ਨਾਲੋਂ ਵਧੇਰੇ ਖਤਰਨਾਕ ਦੱਸਦਿਆਂ ਸਿਹਤ ਵਿਭਾਗ ਪੰਜਾਬ ਦੇ ਸਾਬਕਾ
ਡਾਇਰੈਕਟਰ ਅਤੇ ਨੱਕ, ਕੰਨ, ਗਲ਼ੇ ਦੇ ਮਾਹਰ ਡਾ. ਐਚ.ਐਸ ਬਾਲੀ ਨੇ ਇੱਕ ਵਿਸ਼ੇਸ ਗੱਲਬਾਤ ਦੌਰਾਨ ਦੱਸਿਆ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਮਾਸਕ ਅਤੇ ਸਮਾਜਿਕ ਦੂਰੀ ਸਭ ਤੋਂ ਵੱਧ ਕਾਰਗਾਰ ਹਥਿਆਰ ਹਨ ਅਤੇ ਸਰਕਾਰ ਵੱਲੋਂ 45 ਸਾਲ ਤੋਂ ਉਪਰ ਦੀ ਉਮਰ ਵਾਲੇ ਲੋਕਾਂ ਨੂੰ ਮੁਫਤ ਲਗਾਈ ਜਾਣ ਵਾਲੀ ਵੈਕਸੀਨ ਵੀ ਇਸ ਮਹਾਂਮਾਰੀ ਦੀ ਵੱਡੀ ਢਾਲ ਹੈ।ਉਹਨਾਂ ਵੈਕਸੀਨ ਲਗਵਾਉਣ ਵਾਲੇ ਲੋਕਾਂ ਨੂੰ ਵੀ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਰੀਰ ਦੇ ਇਮਊਨਿਟੀ ਸਿਸਟਮ ਨੂੰ ਮਜਬੂਤ ਬਨਾਉਣ ਲਈ ਸਵੇਰ ਦੀ ਸੈਰ ਅਤੇ ਯੋਗਾ ਵੀ ਬਹੁਤ ਲਾਹੇਵੰਦ ਸਾਬਤ ਹੁੰਦਾ ਹੈ।ਇਸ ਦੇ ਨਾਲ ਹੀ ਉਹਨਾਂ ਨੇ ਆਮ ਲੋਕਾਂ ਨੂੰ ਫਰਿੱਜ਼ ਵਿੱਚ ਲੱਗੀਆਂ ਜ਼ਿਆਦਾ ਠੰਡੀਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨ ਅਤੇ ਨਾਰਮਲ ਤਾਪਮਾਨ ਵਾਲੀਆਂ ਚੀਜ਼ਾਂ ਖਾਣ ਦੀ ਸਲਾਹ ਵੀ ਦਿੱਤੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media