ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਖੱਬੇ ਮੋਰਚੇ ਦੀ ਪ੍ਰਮੁੱਖ ਪਾਰਟੀ ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਪੰਜਾਬ ‘ਚ ਸੁਖਦੇਵ ਸਿੰਘ
ਢੀਂਡਸਾ ਦੀ ਅਗਵਾਈ ਵਿੱਚ ਬਣਨ ਵਾਲੇ ਚੌਥੇ ਫਰੰਟ ਵਿੱਚ ਸ਼ਾਮਿਲ ਹੋ ਸਕਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਰ.ਐਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕੀਤਾ।ਜਾਰੀ ਬਿਆਨ ਵਿੱਚ ਉਹਨਾ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ, ਅਕਾਲੀ ਦਲ ਬਾਦਲ ਤੇ ਭਾਜਪਾ ਤੋਂ ਛੁਟਕਾਰਾ ਪਾਉਣਾ ਚਾਹੁੰਦੀ ਹੈ ਤੇ ਅਸੀਂ ਆਸ ਕਰਦੇ ਹਾਂ ਕਿ ਪੰਜਾਬ ਅੰਦਰ ਬਣਨ ਵਾਲਾ ਚੌਥਾ ਫ਼ਰੰਟ ਸ੍ਰੀ ਗੁਰੂ ਨਾਨਕ ਦੇਵ ਜੀ ਦੇ “ਸਰਬਤ ਦੇ ਭਲੇ “, ਮਾਰਕਸ ਦੇ ਸਮਾਜਵਾਦ, ਦਲਿਤ ਪੈਗੰਬਰਾਂ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਬੇਗਮਪੁਰਾ ਦੇ ਸੰਕਲਪ ਨੂੰ ਪੂਰਾ ਕਰੇਗਾ।ਉਹਨਾ ਨੇ ਕਿਹਾ ਕਿ ਕੈਪਟਨ ਤੇ ਬਾਦਲ ਮਿਲ ਕੇ ਫਰੈਂਡਲੀ ਮੈਚ ਖੇਡ ਰਹੇ ਹਨ।ਜਿਸ ਦਾ ਖਮਿਆਜ਼ਾ ਸਾਰਾ ਪੰਜਾਬ ਭੁਗਤ ਰਿਹਾ ਹੈ।ਉਹਨਾ ਪੰਥਕ, ਖੱਬੇਪੱਖੀ, ਅੰਬੇਦਕਰਵਾਦੀ ਅਤੇ ਹਮਖਿਆਲੀ ਪਾਰਟੀਆਂ ਨੂੰ ਚੌਥੇ ਫਰੰਟ ਦੇ ਗਠਨ ਲਈ ਇੱਕ ਪਲੇਟਫਾਰਮ’ ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਤਾਂ ਜੋ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਕਰਾਰੀ ਹਾਰ ਦਿੱਤੀ ਜਾ ਸਕੇ।ਉਹਨਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਜਿੱਦ ਛੱਡ ਕੇ ਕਿਸਾਨੀ ਮੰਗਾਂ ਤੁਰੰਤ ਮੰਨਣ ਦੀ ਅਪੀਲ ਵੀ ਕੀਤੀ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media