ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ
ਕੌਹਰੀਆਂ ਡਾ. ਤੇਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੱਸ ਸਟੈਂਡ ਛਾਜਲੀ ਨੇੜੇ ਕੋਵਿਡ-19 ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।ਮੈਡੀਕਲ ਅਫ਼ਸਰ ਮਿੰਨੀ ਪੀ.ਐਚ.ਸੀ ਛਾਜਲੀ ਡਾ. ਸਨਮਿਤ ਜਿੰਦਲ ਨੇ ਦੱਸਿਆ ਕਿ ਥਾਣਾ ਛਾਜਲੀ ਦੇ ਸਹਿਯੋਗ ਨਾਲ ਲਗਾਏ ਇਸ ਵਿਸ਼ੇਸ਼ ਕੈਂਪ ਦੌਰਾਨ ਬਿਨਾਂ ਮਾਸਕ ਪਹਿਨੇ ਘੁੰਮਣ ਵਾਲੇ ਵਿਅਕਤੀਆਂ ਨੂੰ ਮਾਸਕ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਕੋਵਿਡ-19 ਦੀ ਜਾਂਚ ਲਈ ਸੈਂਪਲ ਲਏ ਗਏ।ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਕਰੀਬ 150 ਵਿਅਕਤੀਆਂ ਦੇ ਸੈਂਪਲ ਲਏ ਗਏ।
ਉਨਾਂ ਦੱਸਿਆ ਕਿ ਕੋਰੋਨਾਵਾਇਰਸ ਦੇ ਫ਼ੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਘਰ ਤੋਂ ਬਾਹਰ ਨਿਕਲਣ ਮੌਕੇ ਮੂੰਹ ਨੂੰ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ, ਉਚਿਤ ਸਮਾਜਿਕ ਦੂਰੀ ਰੱਖ ਕੇ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਜਾਂ ਸੈਨੇਟਾਇਜ਼ਰ ਨਾਲ ਸਾਫ਼ ਕੀਤਾ ਜਾਵੇ।
ਇਸ ਮੌਕੇ ਥਾਣਾ ਮੁਖੀ ਗਗਨਦੀਪ ਸਿੰਘ, ਸਟਾਫ਼ ਨਰਸ ਰਾਜਿੰਦਰ ਕੌਰ, ਸੀ.ਐਚ.ਓ ਭੁਪਿੰਦਰ ਕੌਰ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media