Thursday, August 27, 2026

31 ਮਰੀਜ਼ ਹੋਮ ਆਈਲੇਸ਼ਨ ਤੋਂ ਹੋਏ ਸਿਹਤਯਾਬ -ਡਿਪਟੀ ਕਮਿਸ਼ਨਰ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ ਅੱਜ 31 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਹੋਮ ਆਈਸੋਲੇਸ਼ਨ ਤੋਂ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜ਼ਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਾਰੀ ਦਾ ਇਲਾਜ਼ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੂੰ ਪਹਿਲ ਦੇਣਾ ਅਤਿ ਜਰੂਰੀ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …