Thursday, August 27, 2026

ਯੂਥ ਕਾਂਗਰਸੀ ਆਗੂ ਵਿੱਕੀ ਮੰਡੇਰ ਦੀ ਅਗਵਾਈ ‘ਚ ਹੋਈ ਕੋਆਪਰੇਟਿਵ ਸੋਸਾਇਟੀ ਦੀ ਚੋਣ

ਸੰਗਰੂਰ, 26 ਅਪ੍ਰੈਲ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਖੁਰਦ ਅਤੇ ਬੁਗਰਾਂ ਦੀ ਕੋਪਰੇਟਿਵ ਸੋਸਾਇਟੀ ਦੀ ਚੋਣ ਯੂਥ ਕਾਂਗਰਸੀ ਆਗੂ ਗੁਰਸੇਵਕ ਸਿੰਘ ਵਿੱਕੀ ਮੰਡੇਰ ਦੀ ਅਗਵਾਈ ਹੇਠ ਹੋਈ।ਇਸ ਚੋਣ ਦੌਰਾਨ ਦੌਰਾਨ ਮਨਜੀਤ ਸਿੰਘ ਕਾਨੇਕਾ ਪ੍ਰਧਾਨ, ਰਾਜ ਸਿੰਘ ਬੁੱਗਰਾ ਮੀਤ ਪ੍ਰਧਾਨ ਅਤੇ ਅਮਨਦੀਪ ਸਿੰਘ ਮੰਡੇਰ ਮੀਤ ਪ੍ਰਧਾਨ ਬਣਾਏ ਗਏ।ਯੂਥ ਕਾਂਗਰਸ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਵਿੱਕੀ ਮੰਡੇਰ ਨੇ ਸਾਰੇ ਚੁਣੇ ਗਏ ਅਹੁੱਦੇਦਾਰਾਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਉਹਨਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ ।
                                ਇਸ ਸਮੇਂ ਪਿੰਡ ਦੇ ਸਰਪੰਚ ਗੁਰਬਖਸ਼ੀਸ ਸਿੰਘ, ਸਕੱਤਰ ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਪੰਚ, ਸੁਖਚੈਨ ਸਿੰਘ ਪੰਚ, ਜਸਵਿੰਦਰ ਸਿੰਘ ਕਾਨੇਕਾ, ਮੇਜਰ ਸਿੰਘ ਸਾਬਕਾ ਪ੍ਰਧਾਨ, ਜਸਵਿੰਦਰ ਸਿੰਘ ਕਾਨੇਕਾ, ਮਹਿੰਦਰ ਸਿੰਘ ਬੁਗਰਾਂ, ਸੋਸਾਇਟੀ ਦੇ ਮੈਂਬਰ ਮਹਿੰਦਰ ਕੌਰ, ਬਲੋਰ ਸਿੰਘ, ਬਖਸ਼ੀਸ਼ ਸਿੰਘ, ਸੁਖਚੈਨ ਕੌਰ, ਜਗਰੂਪ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …