ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਪਨਗ੍ਰੇਨ ਨੇ ਕੀਤੀ ਸਭ ਤੋਂ ਜਿਆਦਾ ਖਰੀਦ
ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜ਼ੀ ਫੜ ਲਈ ਹੈ।ਡਿਪਟੀ ਕਮਿਸ਼ਨਰ ਸੰਯਮ
ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਐਤਵਾਰ ਤੱਕ 22112 ਮੀਟਰਿਕ ਟਨ ਕਣਕ ਦੀ ਆਮਦ ਹੋਈ।ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 21166 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ ਅਤੇ ਨਾਲ ਦੇ ਨਾਲ ਹੀ ਬਣਦੀ ਰਾਸ਼ੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਆਨਲਾਈਨ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 6260 ਮੀਟਰਿਕ ਟਨ, ਮਾਰਕਫੈਡ ਵੱਲੋਂ 3645 ਮੀਟਰਿਕ ਟਨ, ਪਨਸਪ ਵੱਲੋਂ 2984 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2110 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 6167 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੰਡੀਆ ਵਿੱਚ ਪੰਜਾਬ ਸਰਕਾਰ ਵੱਲੋਂ ਕੋਵਿਡ 19 ਦੇ ਚੱਲਦਿਆਂ ਦਿੱਤੀਆਂ ਗਈਆ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ , ਮਾਸਕ ਲਗਾ ਕੇ ਰੱਖਿਆ ਜਾਵੇ ਅਤੇ ਸਮਾਜਿੱਕ ਦੂਰੀ ਵੀ ਬਣਾ ਕੇ ਰੱਖੀ ਜਾਵੇ।
Punjab Post Daily Online Newspaper & Print Media