Tuesday, April 21, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਟੀਕਾਕਰਨ ਕੈਂਪ ਦਾ ਆਯੋਜਨ

ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸਿਵਲ ਸਰਜਨ ਅਤੇ ਸਥਾਨਕ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ-19 ਦੀ ਮਹਾਮਾਰੀ ਤੋਂ ਸੁਰੱਖਿਆ ਲਈ ਚਲਾਈ ਗਈ ਟੀਕਾਕਰਨ ਮੁਹਿੰਮ ਤਹਿਤ ਟੀਕਾਕਰਨ ਕੈਂਪ ਲਗਾਇਆ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਇਸ ਕੈਂਪ ਦਾ ਉਦਘਾਟਨ ਕੀਤਾ।ਨੋਡਲ ਅਫਸਰ ਮੋਬਾਇਲ ਵੈਕਸੀਨੇਸ਼ਨ ਡਾ. ਨੀਲਮ ਭਗਤ ਨੇ ਆਪਣੀ ਟੀਮ ਦੇ ਮੈਂਬਰਾਂ ਸ਼੍ਰੀਮਤੀ ਮਨਜੀਤ ਕੌਰ ਅਤੇ ਸ਼੍ਰੀਮਤੀ ਕੁਲਵਿੰਦਰ ਕੌਰ, ਮਲਟੀਪਰਪਜ਼ ਹੈਲਥ ਵਰਕਰਾਂ, ਸ਼੍ਰੀਮਤੀ ਸਿਮਰਨਜੀਤ ਕੌਰ, ਆਸ਼ਾ ਵਰਕਰ ਸਮੇਤ ਇਸ ਟੀਕਾਕਰਨ ਕੈਂਪ ਦਾ ਸੰਚਾਲਨ ਕੀਤਾ।
ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਸਾਰਿਆਂ ਨੂੰ ਟੀਕਾ ਲਗਵਾਉਣਾ ਅਤੇ ਇਸ ਤੋਂ ਬਾਅਦ ਵੀ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ ਹੈ।ਉਨਾਂ ਸਾਰੇ ਸਿਹਤ ਕਰਮਚਾਰੀਆਂ ਦੀ ਸ਼ਲਾਘਾ ਕੀਤੀ, ਜੋ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾ ਕੇ ਸਾਡੇ ਸਾਰਿਆਂ ਲਈ ਦਿਨ ਰਾਤ ਕੰਮ ਕਰ ਰਹੇ ਹਨ।ਉਹਨਾਂ ਨੇ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੇ ਮੈਂਬਰਾਂ ਨੂੰ ਟੀਕਾਕਰਨ ਮੁਹਿੰਮ ਤੋਂ ਜਾਣੂ ਕਰਵਾਇਆ।
                 ਸਥਾਨਕ ਸਿਵਲ ਸਰਜਨ ਵਿਭਾਗ ਦੀ ਮੋਬਾਇਲ ਵੈਕਸੀਨੇਸ਼ਨ ਡਰਾਈਵ ਇੰਚਾਰਜ ਡਾ. ਨੀਲਮ ਦੇ ਅਨੁਸਾਰ ਇਸ ਟੀਕਾਕਰਨ ਸ਼ਿਵਰ `ਚ ਕਾਲਜ ਦੇ ਸਟਾਫ ਮੈਂਬਰਾਂ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਲਗਭਗ 100 ਮੈਂਬਰਾਂ ਨੇ ਪਹਿਲਾ ਟੀਕਾ ਲਗਵਾਇਆ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …