Thursday, April 16, 2026

ਸਰਕਾਰੀ ਨੌਕਰੀਆਂ ਦੀਆਂ ਆਨਲਾਈਨ ਤਿਆਰੀ ਕਲਾਸਾਂ ਵਾਸਤੇ ਰਜਿਸਟਰ ਕਰਨ ਨੌਜਵਾਨ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸ਼ੁਰੂ ਕੀਤਾ ਗਿਆ ਨਵਾਂ ਉਪਰਾਲਾ, ਜਿਸ ਅਧੀਨ ਸਥਾਨਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ  <https://tinyurl.com/8vumnd34> ਲਿੰਕ ਉਪਰ ਆਪਣਾ ਨਾਮ ਰਜਿਸਟਰ ਕਰਨ ਉਪਰੰਤ ਮੁਫਤ ਆਨਲਾਈਨ ਟ੍ਰੇਨਿੰਗ ਦਿੱਤੀ ਜਾ ਸਕੇਗੀ।ਇਸ ਮੁਹਿੰਮ ਅਧੀਨ ਅੰਮ੍ਰਿਤਸਰ ਜ਼ਿਲੇ ਵਿੱਚ ਘੱਟੋ-ਘੱਟ 6 ਹਜ਼ਾਰ ਨੌਜਵਾਨਾਂ ਨੂੰ ਰਜਿਸਟਰ ਕਰਵਾਇਆ ਜਾਣਾ ਹੈ ਤਾਂ ਜੋ ਉਹਨਾਂ ਨੂੰ ਸਰਕਾਰੀ ਨੌਕਰੀ ਦੀ ਪ੍ਰੀਖਿਆ ਪਾਸ ਕਰਨ ਦੀ ਟ੍ਰੇਨਿੰਗ ਦਿੱਤੀ ਜਾ ਸਕੇ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਜੁੜ ਕੇ ਵਿਦਿਅਕ ਅਦਾਰਿਆਂ ਵਲੋਂ ਵੱਧ ਚੜ ਕੇ ਭਾਗ ਲਿਆ ਜਾ ਰਿਹਾ ਹੈ, ਜਿਸ ਦੇ ਅਧੀਨ ਨੌਜਵਾਨਾਂ ਨੂੰ ਇਸ ਟ੍ਰੇਨਿੰਗ ਲਈ ਰਜਿਸਟਰ ਵੀ ਕਰਵਾਇਆ ਗਿਆ ਹੈ।
                   ਉਨ੍ਹਾਂ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗ ਜਿਵੇਂ ਕਿ ਰੇਲਵੇ, ਬੈਂਕਾਂ, ਐਕਸਾਈਜ਼, ਪਟਵਾਰੀ ਅਤੇ ਰੈਵੀਨਿਊ ਆਦਿ ਵਲੋਂ ਕੱਢੀਆਂ ਗਈਆਂ ਸਰਕਾਰੀ ਨੌਕਰੀਆਂ ਲਈ ਤਿਆਰ ਕੀਤਾ ਜਾ ਸਕੇਗਾ।ਉਹਨਾਂ ਨੇ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਜੋ ਵੀ ਸਰਕਾਰੀ ਨੌਕਰੀ ਦੀ ਪੀ੍ਰਖਿਆ ਦੀ ਤਿਆਰੀ ਦੇ ਚਾਹਵਾਨ ਹਨ ਕਿ ਉਹ ਆਪਣੇ ਆਪ ਨੂੰ ਉਪਰ ਦਿੱਤੇ ਗਏ ਲਿੰਕ ‘ਤੇ ਰਜਿਸਟਰ ਕਰਨ।ਵਧੇਰੇ ਜਾਣਕਾਰੀ ਲਈ ਨੋਜਵਾਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅਧਿਕਾਰੀਆਂ ਨੂੰ ਮਿਲ ਸਕਦੇ ਹਨ ਜਾਂ ਬਿਊਰੋ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕਰਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …