Tuesday, June 23, 2026

ਕੋਵਿਡ ਵੈਕਸੀਨ ਲਗਵਾਉਣ ਲਈ ਵੱਡੀ ਗਿਣਤੀ ਲੋਕ ਆਉਣ ਲੱਗੇ ਸਾਹਮਣੇ – ਰਣਬੀਰ ਸਿੰਘ ਢੰਡੇ

ਮਿਸ਼ਨ ਫ਼ਤਿਹ ਤਹਿਤ ਅਮਰਗੜ੍ਹ ਵਿਖੇ 75 ਲੋਕਾਂ ਨੇ ਲਵਾਈ ਕੋਵਿਡ ਵੈਕਸੀਨ

ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਮਿਸ਼ਨ ਫਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਕੀਤੀ ਜਾ ਰਹੀ ਵੈਕਸੀਨੇਸ਼ਨ ਪ੍ਰਤੀ ਲੋਕਾਂ ‘ਚ ਅਫਵਾਹਾਂ ਦਾ ਦੌਰ ਖਤਮ ਹੋਣ ਨਾਲ ਵੱਡੀ ਗਿਣਤੀ ਲੋਕ ਵੈਕਸੀਨ ਲਗਵਾਉਣ ਲਈ ਸਾਹਮਣੇ ਆ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੋਵਿਡ-19 ਬਲਾਕ ਨੋਡਲ ਅਫਸਰ ਅਮਰਗੜ੍ਹ ਰਣਬੀਰ ਸਿੰਘ ਢੰਡੇ ਨੇ ਕੀਤਾ।
                  ਉਨ੍ਹਾਂ ਦਸਿਆ ਕਿ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਅਮਰਗੜ੍ਹ ਡਾ. ਸੰਜੇ ਗੋਇਲ ਦੀ ਅਗਵਾਈ ਵਿੱਚ ਬਲਾਕ ਅੰਦਰ ਵੱਖ-ਵਖ ਥਾਵਾਂ ’ਤੇ ਕੋਵਿਡ ਟੀਕਾਕਰਣ ਕੈਂਪ ਲਗਾਏ ਜਾ ਰਹੇ ਹਨ।ਇਹ ਕੈਂਪ ਸਿਹਤ ਬਲਾਕ ਅਮਰਗੜ੍ਹ ਦੇ ਚਾਰ ਸੈਕਟਰਾਂ ’ਚ ਫੀਲਡ ਪੈਰਾਮੈਡੀਕਲ ਸਟਾਫ ਅਤੇ ਐਨ.ਐਚ.ਐਮ ਸਟਾਫ ਦੁਆਰਾ ਲਗਾਏ ਜਾ ਰਹੇ ਹਨ।ਇਨ੍ਹਾਂ ਕੈੰਪਾਂ ਰਾਹੀਂ ਵੈਕਸੀਨੇਸ਼ਨ ਲਗਾਉਣ ਦੇ ਨਾਲ ਨਾਲ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਾਅ ਲਈ ਅਤੇ ਵੈਕਸੀਨੇਸ਼ਨ ਬਾਰੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।ਵੱਡੀ ਗਿਣਤੀ ਲੋਕਾਂ ਵਲੋਂ ਇਹ ਵੈਕਸੀਨ ਲਗਵਾਈ ਜਾ ਚੁੱਕੀ ਹੈ ਅਤੇ ਕਿਸੇ ਵਿਅਕਤੀ ਵਿੱਚ ਵੀ ਕੋਈ ਗੰਭੀਰ ਮਾੜਾ ਅਸਰ ਸਾਹਮਣੇ ਨਹੀਂ ਆਇਆ।
ਉਨ੍ਹਾਂ ਦੱਸਿਆ ਕਿ 45 ਸਾਲ ਤੋਂ ਵਧੇਰੇ ਉਮਰ ਦੇ ਸਾਰੇ ਵਿਅਕਤੀ ਕੋਵਿਡ ਵੈਕਸੀਨ ਲਗਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ’ਚ ਕੋਵਿਡ-19 ਸਬੰਧੀ ਲੱਛਣ ਸਾਹਮਣੇ ਆਉਣ ਅਤੇ ਪਾਜ਼ਟਿਵ ਮਰੀਜ਼ ਦੇ ਸੰਪਰਕ ’ਚ ਆਉਣ ’ਤੇ ਤੁਰੰਤ ਜਾਂਚ ਕਰਵਾਉਣੀ ਜ਼ਰੂਰੀ ਹੈ ਤਾਂ ਜੋ ਜਲਦੀ ਜਾਂਚ ਨਾਲ ਬਿਮਾਰੀ ਦੀ ਪਛਾਣ ਹੋਣ ’ਤੇ ਫ਼ੌਰਨ ਇਲਾਜ਼ ਕਰਕੇ ਕੀਮਤੀ ਜਾਨਾਂ ਦੀ ਰੱਖਿਆ ਕੀਤੀ ਜਾ ਸਕੇ।
                 ਉਨ੍ਹਾਂ ਦੱਸਿਆ ਕਿ ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਦਾ ਕੋਈ ਗੰਭੀਰ ਮਾੜਾ ਪ੍ਰਭਾਵ ਸਾਹਮਣੇ ਨਹੀਂ ਆਇਆ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੈਕਸੀਨ ਲਗਵਾਉਣ ਦੇ ਨਾਲ-ਨਾਲ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਰੋਨਾਵਾਇਰਸ ਦੀ ਰੋਕਥਾਮ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਮੌਕੇ ਨੱਕ ਅਤੇ ਮੂੰਹ ਨੂੰ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ, ਉਚਿਤ ਦੂਰੀ ਬਣਾ ਕੇ ਰੱਖੀ                    ਜਾਵੇ ਅਤੇ ਹੱਥਾਂ ਨੂੰ ਸਾਬਣ ਪਾਣੀ ਜਾਂ ਸੈਨੇਟਾਇਜ਼ਰ ਨਾਲ ਸਮੇਂ ਸਮੇਂ ਸਿਰ ਸਾਫ਼ ਕੀਤਾ ਜਾਵੇ।
ਇਸ ਮੌਕੇ ਸਿਹਤ ਸੁਪਰਵਾਈਜਰ ਜਗਤਾਰ ਸਿੰਘ ਸਿੱਧੂ, ਦੁਰਗਾ ਪ੍ਰਸਾਦ, ਪਰਸਨ ਸਿੰਘ, ਪਰਮਜੀਤ ਸਿੰਘ ਅਤੇ ਕੇਵਲ ਸਿੰਘ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …