Monday, June 22, 2026

ਜਿਲ੍ਹਾ ਪਠਾਨਕੋਟ ‘ਚ ਕਣਕ ਦੀ ਖਰੀਦ ਦਾ ਨਿਰਧਾਰਤ ਟੀਚਾ ਅੱਧ ਤੋਂ ਪਾਰ

ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚੀ 31174 ਮੀਟਰਿਕ ਟਨ ਕਣਕ

ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਾਲ 2021 ਦੇ ਚੱਲਦਿਆਂ ਕਣਕ ਦੀ ਆਮਦ ਲਈ ਜਿਲ੍ਹਾ ਪ੍ਰਸਾਸਨ ਵੱਲੋਂ 60792 ਮੀਟਰਿਕ ਟਨ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ ਹੋਣ ਵਾਲੀ ਕਣਕ ਦੀ ਆਮਦ ਦੇ ਨਿਰਧਾਰਤ ਟੀਚੇ ਨੂੰ ਅੱਧ ਤੋਂ ਪਾਰ ਕਰ ਲਿਆ ਗਿਆ ਹੈ।
             ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵੱਲੋਂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ ਮੰਗਲਵਾਰ ਤੱਕ 31174 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋ 30338 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਜੋ ਕਿਸਾਨ ਨੂੰ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ ਉਹ ਸਿੱਧੇ ਤੋਰ ਤੇ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਰਹੀ ਹੈ ਜਿਸ ਦੇ ਚਲਦਿਆਂ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
               ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 11751 ਮੀਟਰਿਕ ਟਨ, ਮਾਰਕਫੈਡ ਵੱਲੋਂ 4110 ਮੀਟਰਿਕ ਟਨ, ਪਨਸਪ ਵੱਲੋਂ 3506 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 3880 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 7091 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।
                   ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਇਸ ਸਮੇਂ ਕਰੋਨਾ ਕਾਲ ਚੱਲ ਰਿਹਾ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਇਸ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …