ਨਵਾਂਸ਼ਹਿਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਤੇ
ਮੈਂਬਰ ਸਕੱਤਰ ਅਰੁਨ ਗੁਪਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017, ਨਾਲਸਾ ਵਿਕਟਮ ਕੰਪਨਸੇਸ਼ਨ ਸਕੀਮ, ਵਿਕਟਮ ਆਫ ਐਸਿਡ ਅਟੈਕ ਸਕੀਮ 2016 ਅਤੇ ਪੰਜਾਬ ਦਿਵਿਆਂਗ ਸ਼ਕਤੀਕਰਨ ਯੋਜਨਾ ਸਕੀਮ 2021 ਸਬੰਧੀ ਪੈਨਲ ਦੇ ਵਕੀਲਾਂ ਦਾ ਵੈਬੀਨਾਰ ਕਰਵਾਇਆ ਗਿਆ।
ਇਸ ਮੌਕੇ ਸੁਰੇਸ਼ ਕਟਾਰੀਆ ਨੇ ਪੈਨਲ ਦੇ ਵਕੀਲਾਂ ਨੂੰ ਉਪਰੋਕਤ ਵਿਸ਼ਿਆਂ ਸਬੰਧੀ ਜਾਗਰੂਕ ਕੀਤਾ ਗਿਆ।ਤਵਿੰਦਰ ਸਿੰਘ ਵੱਲੋਂ ਸਾਰੇ ਵਕੀਲਾਂ ਦਾ ਇਸ ਵਿਸ਼ੇਸ਼ ਵੈਬੀਨਾਰ ਵਿਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਟੋਲ ਫਰੀ ਨੰਬਰ 1968 ਬਾਰੇ ਵੀ ਜਾਗਰੂਕਤਾ ਫੈਲਾਈ ਜਾਵੇ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media