Sunday, June 21, 2026

ਸਮਾਜਸੇਵੀ ਚੱਠਾ ਅਤੇ ਥਾਣਾ ਮੁਖੀ ਜੇਜੀ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਕੋਰੋਨਾ ਤੋਂ ਬਚਣ ਲਈ ਨਿਯਮਾਂ ਦਾ ਪਾਲਣ ਕਰਨ ਲੋਕ – ਦੀਪਇੰਦਰ ਸਿੰਘ ਜੇਜੀ

ਧੂਰੀ, 28 ਅਪ੍ਰੈਲ (ਪ੍ਰਵੀਨ ਗਰਗ) – ਧੂਰੀ ਦੇ ਪ੍ਰਸਿੱਧ ਸਮਾਜਸੇਵੀ ਅਤੇ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਵੱਲੋਂ ਅੱਜ ਆਪਣੇ ਵਿਆਹ ਦੀ 35ਵੀਂ ਵਰੇ੍ਹਗੰਢ ਮੌਕੇ 35 ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।ਕੋਰੋਨਾ ਮਹਾਂਮਾਰੀ ਅਤੇ ਲਾਕਡਾਊਨ ਦੀਆਂ ਮੁਸ਼ਕਲਾਂ ਨੂੰ ਵੇਖਦੇ ਹੋਏ ਐਸ.ਐਸ ਚੱਠਾ ਨੇ ਥਾਣਾ ਸਿਟੀ ਧੂਰੀ ਦੇ ਮੁਖੀ ਦੀਪਇੰਦਰ ਸਿੰਘ ਜੇਜੀ ਦੇ ਸਹਿਯੋਗ ਨਾਲ ਇਹ ਕਿੱਟਾਂ ਲੋੜਵੰਦਾਂ ਨੂੰ ਦਿੱਤੀਆਂ।ਉਨਾਂ ਕਿਹਾ ਕਿ ਪਿਛਲੀ ਵਾਰ ਲਾਕਡਾਊਨ ਦੌਰਾਨ ਆਪਣੇ ਵਿਆਹ ਦੀ ਵਰੇ੍ਹਗੰਢ ਲੋੜਵੰਦਾਂ ਵਿੱਚ ਜਾ ਕੇ ਮਨਾਈ ਸੀ।
                   ਥਾਣਾ ਸਿਟੀ ਧੂਰੀ ਦੇ ਮੁਖੀ ਦੀਪਇੰਦਰ ਸਿੰਘ ਜੇਜੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਉਹ ਲਾਕਡਾਊਨ ਦੀ ਪਾਲਣਾ ਯਕੀਨ ਬਨਾਉਣ, ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਣ ਅਤੇ ਸੈਨੇਟਾਈਜ਼ਰ ਤੇ ਮਾਸਕ ਦੀ ਵਰਤੋਂ ਯਕੀਨੀ ਬਨਾਉਣ।
                ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਰਾਜਵੰਤ ਸਿੰਘ ਘੁੱਲੀ, ਅਮਰਦੀਪ ਸਿੰਘ ਧਾਂਦਰਾ, ਪ੍ਰੀਤ ਧੂਰੀ, ਰਾਜਿੰਦਰ ਕੁਮਾਰ ਬਿੱਲਾ, ਸੁਰਜੀਤ ਸਿੰਘ ਰਾਜੋਮਾਜਰਾ, ਗੁਰਪ੍ਰੀਤ ਸਿੰਘ ਢਿੱਲੋਂ ਆਦਿ ਨੇ ਚੱਠਾ ਨੂੰ ਵਿਆਹ ਦੀ ਵਰੇ੍ਹਗੰਢ ਦੀ ਮੁਬਾਰਕਵਾਦ ਦਿੱਤੀ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …