Tuesday, November 24, 2026

ਕੋਵਿਡ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ 2 ਕੇਸ

ਪੁਲਿਸ ਨੇ ਬਿਨਾਂ ਮਾਸਕ ਵਾਲੇ 747 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-56 ਦੇ ਕੀਤੇ ਚਲਾਨ

ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਵੱਲੋਂ ਅੱਜ ਕੋਵਿਡ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਥਾਣਾ ਸਿਟੀ ਬੰਗਾ ਅਤੇ ਥਾਣਾ ਸਿਟੀ ਬਲਾਚੌਰ ਵਿਖੇ ਇਕ-ਇਕ ਪਰਚਾ ਦਰਜ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 747 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 56 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਨਜ਼ਦੀਕੀ ਸਰਕਾਰੀ ਹਸਪਤਾਲ ਤੋਂ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਉਣ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …