ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ 190113 ਵਿਅਕਤੀਆਂ ਦੀ ਕੀਤੀ ਸੈਂਪਲਿੰਗ
ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਹੁਣ
ਤੱਕ 190113 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 8727 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ।ਜਦਕਿ 892 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਪਾਜਟੀਵਿਟੀ ਦਰ 4 ਫੀਸਦੀ ਤੋਂ ਉਪਰ ਚੱਲ ਰਹੀ ਹੈ।
ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਕੋਵਿਡ-19 ‘ਤੇ ਕਾਬੂ ਪਾਉਣ ਲਈ ਵੱਧ ਤੋਂ ਵੱਧ ਸੈਂਪਲਿੰਗ ਕਰਨਾ ਬੇਹੱਦ ਜ਼ਰੂਰੀ ਹੈ।ਸਿਹਤ ਵਿਭਾਗ ਵਲੋਂ ਕੋਰੋਨਾ ਤੋਂ ਬਚਾਅ ਸਬੰਧੀ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਸਬੰਧੀ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਾਂ ਸੈਨੇਟਾਈਜ਼ ਕਰਨ ਸਬੰਧੀ ਢਿੱਲ ਨਹੀਂ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਂਦਿਆਂ ਕੋਰੋਨਾ ਖਿਲਾਫ ਜੰਗ ਫ਼ਤਿਹ ਕਰਨ ਵਿੱਚ ਸਿਹਤ ਵਿਭਾਗ ਨੂੰ ਸਹਿਯੋਗ ਦੇਣ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media