ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਹੁਕਮ
ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪ੍ਰਾਈਵੇਟ ਹਸਪਤਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਵੀ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਉਨ੍ਹਾਂ ਕੋਲ ਪਏ ਤਰਲ ਗੈਸ ਸਿਲੰਡਰਾਂ ਦੀ ਮੰਗ ਕੀਤੀ ਜਾਵੇ, ਤਾਂ ਉਹ ਇਨ੍ਹਾਂ ਸਿਲੰਡਰਾਂ ਨੂੰ ਤੁਰੰਤ ਸਿਵਲ ਸਰਜਨ ਨੂੰ ਮੁਹੱਈਆ ਕਰਵਾਉਣਗੇ।ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿਚ ਪ੍ਰਾਈਵੇਟ ਹਸਪਤਾਲਾਂ ਨੇ ਤਰਲ ਗੈਸ ਦੇ ਸਿਲੰਡਰ ਰੱਖੇ ਹੋਏ ਹਨ, ਪ੍ਰੰਤੂ ਉਨ੍ਹਾਂ ਵੱਲੋਂ ਉਨ੍ਹਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ ਹੈ।ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਆਈ.ਪੀ.ਸੀ 1860 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media