Monday, November 23, 2026

ਉਦਯੋਗਿਕ ਮੰਤਵ ਲਈ ਆਕਸੀਜਨ ਦੀ ਵਰਤੋਂ ’ਤੇ ਪਾਬੰਦੀ

ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਆਕਸੀਜਨ ਦੀ ਵਰਤੋਂ ਕਰਨ ਵਾਲੇ ਸਮੂਹ ਉਦਯੋਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਉਦਯੋਗਿਕ ਮੰਤਵ ਲਈ ਆਕਸੀਜਨ ਦੀ ਵਰਤੋਂ ਨਹੀਂ ਕਰਨਗੇ ਅਤੇ ਤਰਲ ਆਕਸੀਜਨ ਕੇਵਲ ਮੈਡੀਕਲ ਮੰਤਵ ਲਈ ਹੀ ਵਰਤਿਆ ਜਾਵੇਗਾ।ਇਸ ਤੋਂ ਇਲਾਵਾ ਉਦਯੋਗਾਂ ਵਿਚ ਜਿੰਨੇ ਵੀ ਆਕਸੀਜਨ ਦੇ ਖਾਲੀ ਸਿਲੰਡਰ ਪਏ ਹਨ, ਉਨ੍ਹਾਂ ਦੀ ਰਿਪੋਰਟ ਸਬੰਧਤ ਅਦਾਰੇ ਵੱਲੋਂ ਜ਼ਿਲ੍ਹਾ ਮੈਨੇਜਰ, ਉਦਯੋਗ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਕੀਤੀ ਜਾਵੇਗੀ।
                       ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਦੇਸ਼/ਰਾਜ ਵਿਚ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਜਾਰੀ ਹੁਕਮ ਮੁਤਾਬਿਕ ਜ਼ਿਲ੍ਹੇ ਅੰਦਰ ਤਰਲ ਆਕਸੀਜਨ ਅਤੇ ਵੱਖ-ਵੱਖ ਯੂਨਿਟਾਂ ਪਾਸ ਪਏ ਤਰਲ ਆਕਸੀਜਨ ਦੇ ਸਟਾਕ ਨੂੰ ਕੇਵਲ ਮੈਡੀਕਲ ਮੰਤਵ ਲਈ ਹੀ ਵਰਤਿਆ ਜਾਣਾ ਹੈ।ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਆਈ.ਪੀ.ਸੀ 1860 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …