ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 10 ਅਪ੍ਰੈਲ ਨੂੰ ਸੂਬੇ ਅੰਦਰ ਕਣਕ ਦੀ ਖਰੀਦ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਸਰਕਾਰ ਵਲੋਂ 18 ਦਿਨ੍ਹਾਂ ਦੇ
ਅੰਦਰ 100 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜੋ ਕਿ ਇੱਕ ਰਿਕਾਰਡ ਹੈ ਕਿਸੇ ਮੰਡੀ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ।ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਨ ਆਸੂ ਪੰਜਾਬ ਸਰਕਾਰ ਨੇ ਹਲਕਾ ਸੁਜਾਨਪੁਰ ਦੀ ਦਾਣਾ ਮੰਡੀ ਫਿਰੋਜਪੁਰ ਕਲਾਂ ਵਿਖੇ ਮੰਡੀ ਦੇ ਵਿਸ਼ੇਸ ਦੋਰੇ ਦੋਰਾਨ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਜੋ ਭਰੋਸਾ ਦਿੱਤਾ ਸੀ ਉਸ ਤੇ ਸਰਕਾਰ ਖਰੀ ਉਤਰੀ ਹੈ, ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਵੀ ਪ੍ਰੇਸਾਨੀ ਨਹੀਂ ਆਉਣ ਦਿੱਤੀ।ਉਨ੍ਹਾਂ ਕਿਹਾ ਕਿ ਕੋਵਿਡ ਦੀ ਇਸ ਲਹਿਰ ਦੋਰਾਨ ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਬੰਧ ਕਰਕੇ ਕਣਕ ਦੀ ਖਰੀਦ ਕਰਨਾ ਵੀ ਇੱਕ ਬਹੁਤ ਵੱਡਾ ਰਿਕਾਰਡ ਹੈ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ, ਹਰ ਜਗ੍ਹਾ ਤੇ ਬਾਰਦਾਨਾਂ ਵਾਧੂ ਰੱਖਿਆ ਗਿਆ ਹੈ।ਫਿਰੋਜਪੁਰ ਕਲਾ ਮੰਡੀ ਵਿੱਚ ਵੀ ਅਜੇ ਕਰੀਬ 47 ਹਜਾਰ ਬੋਰੀ ਦਾ ਸਟਾਕ ਵਾਧੂ ਰੱਖਿਆ ਗਿਆ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਆਈ ਹੈ ਉਥੇ ਹੀ ਵਿਭਾਗੀ ਅਧਿਕਾਰੀ ਅਤੇ ਜਿਲ੍ਹਾ ਪ੍ਰਸਾਸਨ ਨੇ ਪਹੁੰਚ ਕਰਕੇ ਕਮੀ ਨੂੰ ਦੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ 72 ਘੰਟਿਆਂ ਵਿੱਚ ਲਿਫਟਿੰਗ ਕਰਨਾ ਜਰੂਰੀ ਹੈ ਅਤੇ ਇਸ ਅਧਾਰ ਤੇ ਲਿਫਟਿੰਗ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ 90 ਪ੍ਰਤੀਸ਼ਤ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ 92 ਪ੍ਰਤੀਸ਼ਤ ਦੇ ਕਰੀਬ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਆੜਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਭਰੋਸਾ ਦਿੱਤਾ ਕਿ ਜੋ ਕਮੀਆਂ ਤੇ ਸਮੱਸਿਆਵਾਂ ਹਨ ਉਨ੍ਹਾਂ ਨੂੰ ਜਲਦੀ ਦੂਰ ਕੀਤਾ ਜਾਵੇਗਾ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media