ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਉਰੋ) – ਕਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਜਰੂਰੀ ਹੈ।
ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨਾਲ ਨਿਪਟਨ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।ਪਰ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਮਹਾਂਮਾਰੀ ਤੋਂ ਬਚਾਓ ਲਈ ਸਾਵਧਾਨੀਆਂ ਦੀ ਪਾਲਣਾ ਕਰੀਏ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਜੁਕਾਮ, ਖੰਘ ਤੇ ਸਾਹ ਦਾ ਚੜ੍ਹਨਾ ਅਤੇ ਸਰੀਰ ਦਰਦ ਹੋਵੇ ਤਾਂ ਕੋਰੋਨਾ ਟੈਸਟ ਜਰੂਰ ਕਰਵਾਉਣ ਅਤੇ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ।ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਓ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਅਪੀਲ ਕੀਤੀ ਕਿ ਮਾਸਕ ਲਾਜ਼ਮੀ ਤੋਰ ‘ਤੇ ਪਹਿਨਿਆ ਜਾਵੇ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਿਆ ਜਾਵੇ, ਹੱਥਾਂ ਨੂੰ ਸਾਬਣ ਨਾਲ ਬਾਰ-ਬਾਰ ਧੋਤਾ ਜਾਵੇ ਅਤੇ ਸ਼ੈਨੀਟਾਇਜ਼ ਕੀਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਾਓ।ਉਨ੍ਹਾਂ ਕਿਹਾ ਕਿ ਮੈਡੀਕਲ ਹੈਲਪ ਲਈ 104 ਨੰਬਰ ਡਾਇਲ ਕਰਕੇ ਡਾਕਟਰੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media