ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਉਰੋ) – ਰਾਜੇਸ ਕੁਮਾਰ ਜਿਲ੍ਹਾ ਇੰਚਾਰਜ਼ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਕਿਹਾ ਹੈ ਕਿ ਵਧੀਕ ਡਿਪਟੀ
ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਦੀ ਅਗਵਾਈ ਅਧੀਨ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਇੱਕ ਜਾਗਰੁਕਤਾ ਮੂਹਿੰਮ ਚਲਾਈ ਜਾ ਰਹੀ ਹੈ।ਜਿਸ ਅਧੀਨ ਸਵੈ ਸਹਾਇਤਾ ਸਮੂਹਾਂ ਨੂੰ ਪਿੰਡ-ਪਿੰਡ ਪਹੁੰਚ ਕਰਕੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਕੀਤਾ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ ਬਮਿਆਲ ਬਲਾਕ ਦੇ ਪਿੰਡ ਖੋਜਕੀ ਚੱਕ ਵਿਖੇ ਜਾਗਰੁਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਗਰੁੱਪਾਂ ਦੇ ਮੈਂਬਰਾਂ ਨੂੰ ਕਰੋਨਾ ਤੋਂ ਬਚਾਓ ਲਈ ਜਿਵੈ ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਬਾਰ ਬਾਰ ਹੱਥਾਂ ਨੂੰ ਧੋਣ ਆਦਿ ਆਦਿ ਤੋਂ ਇਲਾਵਾ ਕਰੋਨਾ ਬੀਮਾਰੀ ਦੇ ਲੱਛਣ ਹੋਣ ‘ਤੇ ਤੁਰੰਤ ਜਾਂਚ ਕਰਵਾਉਣ ਅਤੇ ਵੈਕਸੀਨੇਸ਼ਨ ਕਰਵਾਉਣ ਬਾਰੇ ਵੀ ਜਾਗਰੁਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣਾਏ 850 ਸਵੈ ਸਹਾਇਤਾ ਸਮੂਹਾਂ ਵਿੱਚ ਵੀ ਅਜਿਹੇ ਪ੍ਰੋਗਰਾਮ ਚਲਾਏ ਜਾਣਗੇ।
ਇਸ ਮੋਕੇ ਰਾਜੇਸ਼ ਕੁਮਾਰੀ, ਸੰਧਿਆ ਦੇਵੀ, ਅੰਜੂ ਬਾਲਾ, ਅਨੁਰਾਧਾ, ਅਨੀਤਾ ਦੇਵੀ, ਮਨਜੀਤ ਸਿੰਘ ਆਦਿ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media