Sunday, April 19, 2026

ਕੋਰੋਨਾ ਪਾਜ਼ਟਿਵ ਲੋੜਵੰਦ ਮਰੀਜ਼ਾਂ ਨੂੰ ਵੰਡੀਆਂ ਮੁਫ਼ਤ ਫੂਡ ਕਿੱਟਾਂ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਰੀਜ਼ਾਂ ਦੀ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਨੇ ਜਾਡਲਾ ਤੋਂ ਘਰ ਵਿੱਚ ਇਕਾਂਤਵਾਸ ਲੋੜਵੰਦ ਕੋਵਿਡ-19 ਦੇ ਮਰੀਜ਼ਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੀ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ੲਨ੍ਹਾਂ ਕਿੱਟਾਂ ਵਿਚ 10 ਕਿਲੋਗ੍ਰਾਮ ਆਟਾ, 2 ਕਿਲੋਗ੍ਰਾਮ ਕਾਲੇ ਛੋਲੇ ਅਤੇ 2 ਕਿਲੋਗ੍ਰਾਮ ਖੰਡ ਸ਼ਾਮਲ ਹੈ।
                   ਪ੍ਰਾਇਮਰੀ ਸਿਹਤ ਕੇਂਦਰ ਮੁਜੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਅੱਜ ਜਾਡਲਾ ਵਿੱਚ ਕੋਰੋਨਾ ਮਰੀਜ਼ਾਂ ਨੂੰ ਫੂਡ ਕਿੱਟਾਂ ਦੇਣ ਸਮੇਤ ਪੂਰੇ ਬਲਾਕ ਦੇ ਸ਼ਹਿਰੀ ਅਤੇ ਵੱਖ-ਵੱਖ ਪੇਂਡੂ ਖੇਤਰਾਂ ਵਿੱਚ 28 ਫੂਡ ਕਿੱਟਾਂ ਵੰਡੀਆਂ ਗਈਆਂ।ਪੰਜਾਬ ਸਰਕਾਰ ਵਲੋਂ ਘਰ ਵਿੱਚ ਇਕਾਂਤਵਾਸ ਦੌਰਾਨ ਲੋੜਵੰਦ ਲੋਕਾਂ ਦੀਆਂ ਖਾਣ ਪੀਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
                 ਡਾ. ਸਿੰਘ ਨੇ ਕਿਹਾ ਕਿ ਇਹ ਭੋਜਨ ਪੈਕਟ ਰੋਜ਼ਾਨਾ ਉਨ੍ਹਾਂ ਲੋੜਵੰਦ ਦਿਹਾੜੀਦਾਰ ਮਜ਼ਦੂਰਾਂ ਨੂੰ ਵੰਡੇ ਜਾ ਰਹੇ ਹਨ, ਜੋ ਕੋਵਿਡ ਟੈਸਟ ਪਾਜ਼ੀਟਿਵ ਆਉਣ ਉਪਰੰਤ ਘਰ ਵਿੱਚ ਇਕਾਂਤਵਾਸ ਹਨ।ਸੀਨੀਅਰ ਮੈਡੀਕਲ ਅਫ਼ਸਰ ਨੇ ਇਹ ਵੀ ਦੱਸਿਆ ਕਿ ਪਹਿਲਾਂ ਹੀ ਪੋਜ਼ੀਟਿਵ ਆਏ ਵਿਅਕਤੀਆਂ ਨੂੰ ਮਿਸ਼ਨ ਫਤਹਿ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ ਤਾਂ ਜੋ ਉਹ ਇਲਾਜ ਦੌਰਾਨ ਆਪਣੀ ਸਿਹਤ ਦਾ ਧਿਆਨ ਰੱਖ ਸਕਣ।
                ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਂਦਿਆਂ ਕੋਰੋਨਾ ਖਿਲਾਫ ਜੰਗ ਫ਼ਤਿਹ ਕਰਨ ਵਿੱਚ ਸਿਹਤ ਵਿਭਾਗ ਨੂੰ ਸਹਿਯੋਗ ਦੇਣ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …