Saturday, September 26, 2026

ਮੰਡੀਆਂ ਵਿੱਚ ਹੁਣ ਤੱਕ ਪੁੱਜੀ ਸਾਰੀ 223700 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਕਿਸਾਨਾਂ ਨੂੰ 381 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ

ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਪੁੱਜੀ ਸਾਰੀ 223700 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 65907 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 51158 ਮੀਟ੍ਰਿਕ ਟਨ, ਪਨਸਪ ਵੱਲੋਂ 50588 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 26370 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 29677 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
                   ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਲਈ ਜ਼ਿਲ੍ਹੇ ਵਿੱਚ ਹੁਣ ਤੱਕ ਕਿਸਾਨਾਂ ਨੂੰ 381.22 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ।ਪਨਗ੍ਰੇਨ ਵੱਲੋਂ ਹੁਣ ਤੱਕ 118.51 ਕਰੋੜ, ਮਾਰਕਫੈਡ ਵੱਲੋਂ 91.82 ਕਰੋੜ, ਪਨਸਪ ਵੱਲੋਂ 88.54 ਕਰੋੜ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 48.76 ਅਤੇ ਐਫ.ਸੀ.ਆਈ ਵੱਲੋਂ 33.59 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁੱਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 127238 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲ੍ਹੇ ਵਿਚ 128642 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ।

Check Also

2109 ਪੈਨਸ਼ਨਰਾਂ ਦੀ ਮੌਤ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਕੀਤਾ ਜਾਵੇਗਾ ਅਪਡੇਟ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਇੰਜ: ਸੁਰਿੰਦਰ ਕੁਮਾਰ ਬੈਂਸ ਵੰਡ ਬਾਰਡਰ ਜੋਨ ਅੰਮ੍ਰਿਤਸਰ ਵਲੋਂ …