Saturday, September 26, 2026

ਕੋਵਿਡ ਹੈਲਪਲਾਈਨ ਨੰਬਰ 104 ਦਾ ਵੱਧ ਤੋਂ ਵੱਧ ਕੀਤਾ ਜਾਵੇ ਪ੍ਰਚਾਰ -ਸੈਸ਼ਨ ਜੱਜ

ਨਵਾਂਸ਼ਹਿਰ, 1 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੋਵਿਡ-19 ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਨਵਾਂਸ਼ਹਿਰ ਡਾ. ਮਨਦੀਪ ਕਮਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਹੈਲਪਲਾਈਨ ਨੰਬਰ 104 ਦਾ ਵੱਧ ਤੋਂ ਵੱਧ ਪ੍ਰਚਾਰ ਅਤੇ ਕੋਵਿਡ ਮਰੀਜ਼ਾਂ ਦੇ ਖਾਣ-ਪੀਣ ਸਬੰਧੀ ਸਮੇਂ-ਸਮੇਂ ’ਤੇ ਹਸਪਤਾਲ ਦਾ ਨਿਰੀਖਣ ਕੀਤਾ ਜਾਵੇ।ਉਨ੍ਹਾਂ ਪਲਾਜ਼ਮਾ ਦਾਨ ਲਈ ਕੋਵਿਡ ਮਰੀਜ਼ਾਂ ਦੀ ਸੂਚੀ ਮੁਹੱਈਆ ਕਰਵਾਉਣ ਤੋਂ ਇਲਾਵਾ ਆਕਸੀਜਨ ਨੋਡਲ ਅਫ਼ਸਰ ਦਾ ਨੰਬਰ ਵੀ ਹਸਪਤਾਲਾਂ ਦੇ ਨੋਟਿਸ ਬੋਰਡ ’ਤੇ ਲਿਖਣ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਵਿਡ ਦਾ ਇਲਾਜ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਕੋਵਿਡ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦਾ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …