Sunday, September 27, 2026

ਮੰਤਰੀ ਸੋਨੀ, ਡੀ.ਸੀ ਅਤੇ ਪੁਲਿਸ ਕਮਿਸ਼ਨਰ ਗੁਰਦੁਆਰਾ ਗੁਰੂ ਕੇ ਮਹਿਲ ਹੋਏ ਨਤਮਸਤਕ

ਗੁਰੂ ਸਾਹਿਬ ਜੀ ਦੀ ਪਵਿੱਤਰ ਧਰਤੀ ਦੀ ਸੇਵਾ ਕਰਨਾ ਇਕ ਅਦਭੁੱਤ ਅਹਿਸਾਸ -ਸੋਨੀ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੇ ਜਨਮ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਪਹੁੰਚ ਕੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਉਨਾਂ ਨਾਲ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਵਿਕਾਸ ਸੋਨੀ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਸੋਨੀ ਨੇ ਪ੍ਰਸ਼ਾਦ ਅਤੇ ਰੁਮਾਲਾ ਭੇਟ ਕੀਤਾ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।
                ਸੋਨੀ ਨੇ ਕਿਹਾ ਕਿ ਉਨਾਂ ਨੂੰ ਖੁਸ਼ੀ ਹੈ ਕਿ ਉਹ ਹਿੰਦ ਦੀ ਰੱਖਿਆ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਦੀ ਸੇਵਾ ਕਰ ਸਕੇ ਹਨ।ਉਨਾਂ ਦਾ ਵਿਧਾਨ ਸਭਾ ਹਲਕੇ ਨੂੰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੋਈ ਹੈ। ਉਨਾਂ ਅਰਦਾਸ ਕੀਤੀ ਹੈ ਕਿ ਗੁਰੂ ਸਾਹਿਬ ਕਿਰਪਾ ਕਰਨ ਅਤੇ ਅਸੀਂ ਕੋਰੋਨਾ ਰੂਪੀ ਸੰਕਟ ਵਿਚੋਂ ਬਾਹਰ ਨਿਕਲ ਸਕੀਏ। ਉਨਾਂ ਕਿਹਾ ਕਿ ਜੇ ਅੱਜ ਕੋਰੋਨਾ ਦਾ ਖ਼ਤਰਾ ਨਾ ਹੁੰਦਾ ਤਾਂ ਪੰਜਾਬ ਸਰਕਾਰ ਵਲੋਂ ਬਹੁਤ ਵੱਡੇ ਸਮਾਗਮ ਸਮੁੱਚੇ ਪੰਜਾਬ ਵਿੱਚ ਕਰਵਾਏ ਜਾਣੇ ਸਨ।ਪਰ ਹੁਣ ਡਾਕਟਰੀ ਹਦਾਹਿਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਵਲੋਂ ਆਨਲਾਈਨ ਸਮਾਗਮ ਸਾਰਾ ਮਹੀਨਾ ਕਰਵਾਏ ਜਾਣਗੇ।ਜਿਸ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ।
                ਗੁਰਦੁਆਰਾ ਪ੍ਰਬੰਧਕਾਂ ਵਲੋਂ ਸੋਨੀ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।ਗੁਰਦੁਆਰਾ ਕੰਪਲੈਕਸ ਵਿੱਚ ਬਾਬਾ ਸੁੱਚਾ ਸਿੰਘ ਕਿਲਾ ਆਨੰਦਗੜ੍ਹ ਵਾਲੇ, ਬਾਬਾ ਸਤਨਾਮ ਸਿੰਘ, ਭਾਈ ਵਾਹਿਗੁਰੂ ਸਿੰਘ, ਬਾਬਾ ਬਲਜੀਤ ਸਿੰਘ, ਬਾਬਾ ਚੰਨਾ ਸਿੰਘ ਵੀ ਹਾਜ਼ਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …