Monday, June 29, 2026

ਐਡਵੋਕੇਟ ਸੰਧੂ ਦੀ ਕਿਤਾਬ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਜੀਵਨ ਯਾਤਰਾ’ ਰਲੀਜ਼

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨਾਂ ਦੀ ਯਾਦ ਵਿੱਚ ਐਡਵੋਕੇਟ ਹਰਪ੍ਰੀਤ ਸੰਧੂ ਵਲੋਂ ਵਿਸ਼ੇਸ਼ ਤੌਰ ’ਤੇ ਆਪਣੀਆਂ ਤਸਵੀਰਾਂ ਨਾਲ ਤਿਆਰ ਕੀਤੀ ਗਈ ਕੌਫੀ ਟੇਬਲ ਬੁੱਕ ਨੂੰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਦੇ ਚੇਅਰਮੈਨ ਪ੍ਰੋ: ਐਸ.ਐਸ ਮਰਵਾਹਾ ਵਲੋਂ ਲੋਕ ਅਰਪਿਤ ਕੀਤਾ ਗਿਆ। ਵਿਧਾਇਕ ਸੁਨੀਲ ਦੱਤੀ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਨਿਗਮ ਸ੍ਰੀਮਤੀ ਕੋਮਲ ਮਿੱਤਲ, ਚੇਅਮਰੈਨ ਜੁਗਲ ਕਿਸ਼ੋਰ ਅਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।
                      ਔਜਲਾ ਨੇ ਕਿਤਾਬ ਸੰਪਾਦਿਤ ਕਰਨ ਲਈ ਐਡਵੋਕੇਟ ਹਰਪ੍ਰੀਤ ਸੰਧੂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨਾਂ ਨੂੰ ਖੁਸ਼ੀ ਹੈ ਕਿ ਇਹ ਕੀਤਾਬ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਦੇ ਪਵਿੱਤਰ ਜੀਵਨ ਯਾਤਰਾ ਤੋਂ ਰੂਬਰੂ ਕਰਵਾਏਗੀ।ਉਨਾਂ ਕਿਹਾ ਕਿ ਕਿਤਾਬ ਵਿੱਚ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਦੁਆਰਿਆਂ ਦੀਆਂ ਐਡਵੋਕੇਟ ਸੰਧੂ ਵਲੋਂ ਖਿੱਚੀਆਂ ਗਈਆਂ ਖੂਬਸੂਰਤ ਤਸਵੀਰਾਂ ਨੇ ਕਿਤਾਬ ਨੂੰ ਹੋਰ ਵੀ ਸ਼ਾਨਦਾਰ ਬਣਾ ਦਿੱਤਾ ਹੈ।ਔਜਲਾ ਨੇ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਉਹ ਗੁਰੂ ਸਾਹਿਬ ਜੀ ਦੀ ਜਨਮ ਭੋਇ ਦੇ ਵਾਸੀ ਹਨ।ਅੱਜ ਪੰਜਾਬ ਸਰਕਾਰ ਵਿਸ਼ੇਸ਼ ਤੌਰ ਤੇ ਇਹ ਦਿਹਾੜਾ ਮਨਾ ਰਹੀ ਹੈ।
ਵਿਧਾਇਕ ਸੁਨੀਲ ਦੱਤੀ ਨੇ ਐਡਵੋਕੇਟ ਸੰਧੂ ਦੇ ਇਸ ਉਪਰਾਲੇ ਦੀ ਪ੍ਰਸੰਸ਼ਾ ਕੀਤੀ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਗੁਰੂ ਸਾਹਿਬ ਕਿਰਪਾ ਕਰਨ ਅਤੇ ਲੋਕਾਈ ਨੂੰ ਇਸ ਕੋਰੋਨਾ ਦੇ ਸੰਕਟ ਵਿਚੋਂ ਕੱਢਣ।
                    ਇਸ ਮੌਕੇ ਲਾਇਬ੍ਰੇਰੀਅਨ ਸ੍ਰੀਮਤੀ ਪ੍ਰਭਜੋਤ ਕੌਰ, ਲੈਫ: ਜੇ. ਐਸ ਢਿੱਲੋਂ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …