ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ
ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਜੀ ਵਿਖੇ ਜਲੌ ਸਜਾਏ ਗਏ, ਜਿਸ ਵਿਚ ਤੋਸ਼ਾਖਾਨਾ ਦੀਆਂ ਇਤਿਹਾਸਕ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਸਜਾਈਆਂ ਗਈਆਂ। ਇਸੇ ਦੌਰਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਨਤਮਸਤਕ ਹੋਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਨਿਰੰਤਰ ਜਾਰੀ ਰਿਹਾ।ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਮਹਾਂਪੁਰਖਾਂ ਵੱਲੋਂ ਸੰਗਤ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ।400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਨੂੰ ਖੂਬਸੂਰਤ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਸੀ।ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤਿਆਂ ਤੋਂ ਇਲਾਵਾ ਸ਼ਹਿਰ ਅੰਦਰ ਸਵਾਗਤੀ ਗੇਟ ਵੀ ਬਣਾਏ ਗਏ।
ਸ਼ਤਾਬਦੀ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇ ਭਗਵੰਤ ਸਿੰਘ ਸਿਆਲਕਾ, ਸੀਨੀਅਰ ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਗੁਰਦੇਵ ਸਿੰੰਘ ਸ਼ਹੀਦੀ ਬਾਗ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸਤਨਾਮ ਸਿੰਘ, ਬਾਬਾ ਸੁੱਚਾ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਜੱਸਾ ਸਿੰਘ, ਬਾਬਾ ਤਰਲੋਕ ਸਿੰਘ ਖਿਆਲਾ, ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਨਵਤੇਜ ਸਿੰਘ ਕਾਉਣੀ, ਬਲਦੇਵ ਸਿੰਘ ਚੁੰਘਾ, ਅਜਮੇਰ ਸਿੰਘ ਖੇੜਾ, ਭੁਪਿੰਦਰ ਸਿੰਘ ਭਲਵਾਨ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਹਰਪਾਲ ਸਿੰਘ ਜੱਲ੍ਹਾ, ਬਾਵਾ ਸਿੰਘ ਗੁਮਾਨਪੁਰਾ, ਜਸਜੀਤ ਸਿੰਘ ਖਾਲਸਾ, ਜਗਸੀਰ ਸਿੰਘ ਮਾਂਗੇਆਣਾ, ਗੁਰਿੰਦਰਪਾਲ ਸਿੰਘ ਗੋਰਾ, ਸਰਵਣ ਸਿੰਘ ਕੁਲਾਰ, ਗੁਰਨਾਮ ਸਿੰਘ ਜੱਸਲ, ਗੁਰਮੀਤ ਸਿੰਘ ਬੂਹ, ਸਤਪਲ ਸਿੰਘ ਤਲਵੰਡੀ ਭਾਈ, ਜਗਤਾਰ ਸਿੰਘ ਰੋਡੇ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਜਰਨੈਲ ਸਿੰਘ ਡੋਗਰਾਂਵਾਲਾ, ਬਾਬਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਕੁਲਦੀਪ ਸਿੰਘ ਤੇੜਾ, ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਮੇਜਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਜੀਤ ਸਿੰਘ ਜੌਲਾਂਵਾਲੇ, ਬੀਬੀ ਸਰਵਨ ਕੌਰ ਤੇੜਾ, ਬਾਬਾ ਹਰੀ ਸਿੰਘ ਕਲੇਰਾਂ ਵਾਲੇ, ਭਾਈ ਨਵਤੇਜ ਸਿੰਘ ਕਥਾਵਾਚਕ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਹੈਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਸਰਜਬੀਤ ਸਿੰਘ ਢੋਟੀਆਂ, ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।
Check Also
ਲਿਵਾਸਾ ਹਸਪਤਾਲ ਉਨਤ ਮੈਡੀਕਲ ਡਾਇਗਨੌਸਟਿਕਸ ਵਿੱਚ ਮੋਹਰੀ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਆਧੁਨਿਕ ਮੈਡੀਕਲ ਵਿੱਚ ਅਜਿਹੇ ਮਾਮਲੇ ਵਧ ਰਹੇ ਹਨ, ਜਿਥੇ …
Punjab Post Daily Online Newspaper & Print Media