ਲੌੰਗੋਵਾਲ, 2 ਮਈ (ਜਗਸੀਰ ਲੌਂਗੋਵਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਆਈ.ਜੀ
ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਐਸ.ਆਈ.ਟੀ ਵਲੋਂ ਸੌਂਪੀ ਰਿਪੋਰਟ ਨੂੰ ਹਾਈਕੋਰਟ ਵਲੋਂ ਰੱਦ ਕਰਨ ਦੇ ਹੁਕਮਾਂ ਦਾ ਸਿੱਖ ਜਗਤ ਵਿੱਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।ਅੱਜ ਇਥੇ ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਦੇ ਵਰਕਰਾਂ ਵਲੋਂ ਹਾਈਕੋਰਟ ਦੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਗਿਆ।ਪਾਰਟੀ ਦੇ ਧਾਰਮਿਕ ਵਿੰਗ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਹੀ ਅੱਜ ਵਰਕਰਾਂ ਵਲੋਂ ਇਹ ਕਾਪੀਆਂ ਸਾੜਣ ਦਾ ਪ੍ਰੋਗਰਾਮ ਉਲੀਕਿਆ ਗਿਆ ਅਤੇ ਇਨਸਾਫ਼ ਦੀ ਮੰਗ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਸਿੱਧੂ, ਭਗਵੰਤ ਸਿੰਘ ਮੈਂਬਰ, ਮਿੱਠੂ ਸਿੰਘ ਡੈਲੀਗੇਟ, ਕਰਨੈਲ ਸਿੰਘ ਜੱਸੇ ਕਾ, ਭਾਨ ਸਿੰਘ ਭੌਰਾ, ਮਹਿੰਦਰ ਪਾਲ ਮੱਦੀ, ਸੰਦੀਪ ਸਿੰਘ ਸਿੱਧੂ, ਸੁਖਵਿੰਦਰ ਸਿੰਘ ਦੁੱਲਟ, ਸੁਰਜੀਤ ਸਿੰਘ, ਪੂਰਨ ਸਿੰਘ ਦੁੱਲਟ, ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।
Check Also
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ
ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ …
Punjab Post Daily Online Newspaper & Print Media