Tuesday, November 24, 2026

ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਵਸ ਮਨਾਇਆ

ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਅੰਮ੍ਰਿਤ ਵੇਲੇ ਪੰਜ ਬਾਣੀਆਂ ਦਾ ਪਾਠ ਕਰਨ ਉਪਰੰਤ ਗਿਆਨੀ ਜਸਬੀਰ ਸਿੰਘ ਨਿਮਾਣਾ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ।ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫ਼ੇ ‘ਤੇ ਚਾਨਣਾ ਪਾਇਆ ਅਤੇ ਸ਼ਹੀਦੀ ਸਾਕੇ ਦਾ ਵਰਨਣ ਕੀਤਾ।ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚ 57 ਸ਼ਬਦ ਅਤੇ 59 ਸਲੋਕ ਹਨ।
              ਇਸ ਮੋਕੇ ਮੰਗਲ ਸਿੰਘ ਢੋਟੀਆਂ, ਮਨਮੋਹਨ ਸਿੰਘ ਬਾਸਰਕੇ, ਹਰਦੇਵ ਸਿੰਘ ਰਟੌਲ, ਅਮਰੀਕ ਸਿੰਘ, ਜੋਗਿੰਦਰ ਸਿੰਘ ਬੱਲ, ਹਰਬੰਸ ਸਿੰਘ ਪ੍ਰਿੰਸ, ਹਰਦੇਵ ਸਿੰਘ ਸੂਬੇਦਾਰ, ਪਰਮਜੀਤ ਸਿੰਘ, ਹੁਕਮ ਸਿੰਘ ਰਟੌਲ ਜਤਿੰਦਰ ਸਿੰਘ ਕੁੱਕੂ, ਮੰਗਤ ਰਾਮ ਸਰਪੰਚ ਨੇ ਵੀ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …