Tuesday, November 24, 2026

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 3 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜ਼ੀ ਨੂੰ ਵਧਾਈ ਦਿੱਤੀ ਹੈ।ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ‘ਚ ਭਾਰੀ ਦਬਾਅ ਹੋਣ ਦੇ ਬਾਵਜ਼ਦ ਵੀ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ ਲੋਕਾਂ ਦਾ ਭਰੋਸਾ ਜਿੱਤਿਆ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਆਪਣੇ ਲੋਕਾਂ ਨਾਲ ਖੜ੍ਹਨਾ ਅਤੇ ਸਥਾਨਿਕ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੀ ਬੇਹਤਰ ਨਤੀਜੇ ਦਿੰਦਾ ਹੈ ਅਤੇ ਅਜਿਹਾ ਮਮਤਾ ਬੈਨਰਜੀ ਨੇ ਸਿੱਧ ਕਰ ਵਿਖਾਇਆ ਹੈ।ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਖਿਤੇ ਦੀ ਬੇਹਤਰੀ ਲਈ ਇਸੇ ਤਰ੍ਹਾਂ ਹੀ ਅਗੇ ਵਧ ਕੇ ਯੋਗਦਾਨ ਪਾਉਣਾ ਚਾਹੀਦਾ ਹੈ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …