ਨਵਾਂਸ਼ਹਿਰ, 3 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ
ਅੱਜ ਸਥਾਨਕ ਅੰਬੇਡਕਰ ਭਵਨ ਵਿਖੇ ਬੰਗਾ ਅਤੇ ਨਵਾਂਸ਼ਹਿਰ ਇਲਾਕਿਆਂ ਨਾਲ ਸਬੰਧਤ ਅਨੁਸੂਚਿਤ ਜਾਤੀਆਂ ਦੇ 9 ਲੋੜਵੰਦ ਲਾਭਪਾਤਰੀਆਂ ਨੂੰ ਕਾਰਪੋਰੇਸ਼ਨ ਦੀ ਬੈਂਕ ਟਾਈ ਅੱਪ ਸਕੀਮ (ਬੀ.ਟੀ.ਐਸ) ਤਹਿਤ 90 ਹਜ਼ਾਰ ਰੁਪਏ ਦੀ ਸਬਸਿਡੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ।ਚੇਅਰਮੈਨ ਸੂਦ ਨੇ ਦੱਸਿਆ ਕਿ ਸਬਸਿਡੀ ਦੀ ਇਹ ਰਾਸ਼ੀ ਸਬੰਧਤ ਲਾਭਪਾਤਰੀਆਂ ਦੇ ਖਾਤੇ ਵਿਚ ਸਿੱਧੀ ਟਰਾਂਸਫਰ ਕਰ ਦਿੱਤੀ ਜਾਵੇਗੀ ਅਤੇ ਬੈਂਕਾਂ ਵੱਲੋਂ ਉਨ੍ਹਾਂ ਨੂੰ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਕਰੀਬ 8.50 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਹੁਣ ਤੱਕ ਪੰਜਾਬ ਵਿਚ 2 ਕਰੋੜ ਦੀ ਸਬਸਿਡੀ ਜਾਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਅਨੁਸੂਚਿਤ ਜਾਤੀਆਂ ਦੇ ਜਿਨ੍ਹਾਂ ਲੋੜਵੰਦ ਪਰਿਵਾਰਾਂ ਦੇ ਰੁਜ਼ਗਾਰ ਦੇ ਸਾਧਨ ਨਹੀਂ ਰਹੇ ਅਤੇ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਸੀ, ਨੂੰ ਵੱਖ-ਵੱਖ ਸਕੀਮਾਂ ਅਧੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਤਹਿਤ ਕਰਜ਼ਾ ਉਪਲਬੱਧ ਕਰਵਾ ਕੇ ਉਨ੍ਹਾਂ ਨੂੰ ਆਪਣਾ ਸਵੈ-ਰੁਜ਼ਗਾਰ ਚਲਾਉਣ ਵਿਚ ਮਦਦ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਆਪਣੇ ਗੋਲਡਨ ਜੁਬਲੀ ਵਰ੍ਹੇ ਦੌਰਾਨ ਵਿਸ਼ੇਸ਼ ਮੁਹਿੰਮਾਂ ਚਲਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਇਸੇ ਲੜੀ ਵਿੱਚ ਮੁੱਲਾਂਪੁਰ ਦਾਖਾ ਅਤੇ ਅੰਮਿ੍ਰਤਸਰ ਵਿਖੇ ਪਹਿਲਾਂ ਹੀ ਅਜਿਹੇ ਪ੍ਰੋਗਰਾਮ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਇਸ ਤਹਿਤ ਵਿਸ਼ੇਸ਼ ਮੁਹਿੰਮਾਂ ਚਲਾ ਕੇ ਅਨੁਸੂਚਿਤ ਜਾਤੀਆਂ ਦੇ ਲੋੜਵੰਦ ਪਰਿਵਾਰਾਂ ਨੂੰ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰਨ ਵਿਚ ਮਦਦ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਮੈਨੇਜਰ ਸੁਰਿੰਦਰ ਕੌਰ ਤੋਂ ਇਲਾਵਾ ਦਫ਼ਤਰੀ ਸਟਾਫ ਅਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media