Sunday, September 27, 2026

120 ਕਰੋੜ ਦੀ ਲਾਗਤ ਨਾਲ ਬਣੇਗੀ ਡਾ. ਅੰਬੇਦਕਰ ਦੀ ਯਾਦਗਾਰ – ਚੇਅਰਮੈਨ ਸੂਦ

ਨਵਾਂਸ਼ਹਿਰ, 3 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਦੀ ਯਾਦ ਵਿੱਚ ਕਪੂਰਥਲਾ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰ ਬਣਾਉਣ ਜਾ ਰਹੀ ਹੈ।ਇਹ ਪ੍ਰਗਟਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਡਾ. ਅੰਬੇਡਕਰ ਦੀ ਪ੍ਰਤਿਮਾ ਸਾਹਮਣੇ ਕੇਕ ਕੱਟ ਕੇ ਉਨ੍ਹਾਂ ਦਾ 130ਵਾਂ ਜਨਮ ਦਿਨ ਮਨਾਉਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬਾਬਾ ਸਾਹਿਬ ਦੇ ਨਾਂਅ ’ਤੇ ਇਕ ਚੇਅਰ ਵੀ ਸਥਾਪਿਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਬਾਂਹ ਫੜਦਿਆਂ ਉਨ੍ਹਾਂ ਲਈ ਆਪਣੀ ਸਕਾਲਰਸ਼ਿਪ ਸਕੀਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ।ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਐਸ.ਸੀ ਭਾਈਚਾਰੇ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਕਰੋੜਾਂ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ।
             ਇਸ ਮੌਕੇ ਸਮਾਜ ਭਲਾਈ ਪ੍ਰੀਸ਼ਦ ਦੇ ਪ੍ਰਧਾਨ ਮੱਖਣ ਸਿੰਘ ਤਾਹਰਪੁਰੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …