Wednesday, July 1, 2026

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਲੇਬਰ-ਡੇਅ ਮਨਾਇਆ ਗਿਆ

ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤੇ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜ਼ਾਰ ਦੀ ਅਗਵਾਈ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਲੇਬਰ ਵਿਭਾਗ ਨਾਲ ਤਾਲਮੇਲ ਕਰਕੇ ਲੇਬਰ-ਡੇਅ ‘ਤੇ ਵੈਬੀਨਾਰ ਰਾਹੀਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
                     ਰੰਜੀਵ ਪਾਲ ਸਿੰਘ ਚੀਮਾ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਇਸ ਵੈਬੀਨਾਰ ਵਿੱਚ ਸ਼ਾਮਲ ਹੋਏ ਮਜ਼ਦੂਰਾਂ ਅਤੇ ਫਰਮਾਂ ਦੇ ਪ੍ਰਧਾਨ ਨੂੰ ਲੇਬਰ ਡੇਅ ਪ੍ਰਤੀ ਜਾਗਰੂਕ ਕੀਤਾ ਅਤੇ ਨਾਲ ਹੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਫ੍ਰੀ ਲੀਗਲ ਏਡ ਸਕੀਮ ਪੰਜਾਬ ਵਿਕਟਮ ਮੁਆਵਜ਼ਾ ਸਕੀਮ ਅਤੇ ਲੋਕ ਅਦਾਲਤਾਂ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ।
                     ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਹਰ ਤਰ੍ਹਾਂ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ  dtlsa.ptk@pulsa.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਕਰੋਨਾ ਮਹਾਂਮਾਰੀ ਤੋਂ ਬਚਾਓ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਮਾਸਕ ਲਗਾ ਕੇ ਰੱਖਣਾ ਚਾਹੀਦਾ ਹੈ, ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਭੀੜ ਵਾਲੀਆਂ ਥਾਵਾਂ ‘ਤੇ ਨਹੀਂ ਜਾਣਾ ਚਾਹੀਦਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …