Monday, December 23, 2024

ਸੀ.ਜੇ.ਐਮ ਨੇ ਕਿਰਤੀ ਕਾਮਿਆਂ ਨੂੰ ਹੱਕਾਂ ਪ੍ਰਤੀ ਕੀਤਾ ਜਾਗਰੂਕ

ਕਪੂਰਥਲਾ, 3 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਲੇਬਰ ਡੇਅ ਮੌਕੇ ਕਿਰਤੀ ਕਾਮਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਨੂੰ ਮਿਲਦੀਆਂ ਸਹੂਲਤਾਂ, ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਡੀ.ਸੀ ਦਫਤਰ ਕੋਲ ਚੱਲ ਰਹੀ ਕੰਸਟਰਕਸ਼ਨ ਸਾਇਟ ਵਿਖੇ ਸੈਮੀਨਾਰ ਲਗਾਇਆ ਗਿਆ।
                 ਸੈਮੀਨਾਰ ਦੀ ਪ੍ਰਧਾਨਗੀ ਮਹੇਸ਼ ਕੁਮਾਰ ਸ਼ਰਮਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਕੀਤੀ ਗਈ।ਹਾਜ਼ਰ ਕਿਰਤੀ ਕਾਮਿਆਂ ਨੂੰ ਮਾਣਯੋਗ ਜੱਜ ਸਾਹਿਬ ਵੱਲੋਂ ਨਾਲਸਾ (ਲੀਗਲ ਸਰਵਿਸਜ਼ ਟੂ ਦੀ ਵਰਕਰਜ਼ ਇਨ ਦੀ ਅਨ ਆਰਗੇਨਾਇਜ਼ਡ ਸੈਕਟਰ) ਸਕੀਮ 2015 ਸੰਬੰਧੀ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਕਿਰਤੀ ਕਾਮਿਆਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਮਾਸਕ ਪਾ ਕੇ ਕੰਮ ਕਰਨ, ਸਮਾਜਿਕ ਦੂਰੀ ਬਣਾ ਰੱਖਣ ਆਦਿ ਸੰਬੰਧੀ ਵੀ ਜਾਣੂ ਕਰਵਾਇਆ।
                  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਰਤੀ ਕਾਮੇ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਦੀ ਲੋੜ ਹੋਵੇ ਤਾਂ ਉਸ ਵਲੋਂ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …