ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਰਾਹੀਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਸਿੱਖਿਆ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਸੂਬੇ ਅੰਦਰ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਸਿਹਤ ਨੂੰ
ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਨਹੀਂ ਬੁਲਾਇਆ ਜਾ ਰਿਹਾ ਪਰ ਸਰਕਾਰੀ ਸਕੂਲ ਅਧਿਆਪਕਾਂ ਵਲੋਂ ਆਪਣੇ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਚਿੰਤਤ ਹੁੰਦਿਆਂ ਉਨਾਂ ਨੂੰ ਆਨਲਾਈਨ ਸਿੱਖਿਆ ਦੇਣ ਦਾ ਉਪਰਾਲਾ ਕਰਦਿਆਂ ਸੂਚਨਾ ਤਕਨਾਲੋਜੀ ਦੀ ਸਹਾਇਤਾ ਨਾਲ ਵੱਖ-ਵੱਖ ਤਰਾਂ ਦੇ ਵੀਡੀਓ ਐਪ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ।
ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ, ਸੁਸੀਲ ਕੁਮਾਰ ਤੁਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ) ਅੰਮ੍ਰਿਤਸਰ, ਸ਼੍ਰੀਮਤੀ ਮਨਪ੍ਰੀਤ ਕੌਰ ਜ਼ਿਲ਼੍ਹਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਨੇ ਸਾਂਝੇ ਤੌਰ ਤੇ ਦੱਸਿਆ ਕਿ ਕੋਰੋਨਾ ਕਾਲ ਦੇ ਚਲਦਿਆਂ ਬੰਦ ਕੀਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਸਾਲ ਵੀ ਸੋਸ਼ਲ਼ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਅਤੇ ਜੂਮ ਐਲ ਦੀ ਸਹਾਇਤਾ ਨਾਲ ਸਰਕਾਰੀ ਸਕੂਲ ਅਧਿਆਪਕਾਂ ਵਲੋਂ 5 ਅਪ੍ਰੈਲ ਤੋੋਂ ਲਗਾਤਾਰ ਆਨਲਾਈਨ ਸਿੱਖਿਆ ਦਿਤੀ ਜਾ ਰਹੀ ਹੈ ਜਿਸਦੇ ਫਲਸਰੂਪ ਵੱਡੀ ਮਾਪਿਆਂ ਵਲੋਂ ਦਿਤੀ ਜਾ ਰਹੀ ਆਨਲਾਈਨ ਸਿੱਖਿਆ ਦੇ ਕੀਤੇ ਜਾ ਰਹੇ ਪ੍ਰਚਾਰ ਕਾਰਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕਰੀਬ 4 ਪ੍ਰਤੀਸ਼ਤ ਤੋਂ ਵੱਧ ਵਿਦਿਆਰਥੀਆਂ ਦਾ ਦਾਖਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲ਼੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਸੈਸ਼ਨ 2020-21 ਵਿੱਚ 186466 ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਦਾ ਰੁੱਖ ਕੀਤਾ ਸੀ ਜੋ ਸੈਸ਼ਨ 2021-22 ਵਿੱਚ ਵਧਕੇ 193615 ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਨਿੱਜੀ ਸਕੂਲਾਂ ਤੋਂ ਹਟ ਕੇ ਵਿਦਿਆਰਥੀ ਆ ਰਹੇ ਹਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਘਰ ਬੈਠੇ ਵਿਦਿਆਰਥੀਆਂ ਨੂੰ ਜਿਥੇ ਸੂਚਨਾ ਤਕਨਾਲੋਜੀ ਦੇ ਵੱਖ-ਵੱਖ ਸਾਧਨਾਂ ਦੀ ਵਰਤੋਂ ਰਾਹੀ ਆਨਲਾਈਨ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਉਥੇ ਹੀ ਈ-ਬਸਤੇ ਦੇ ਨਾਮ ਨਾਲ ਜਾਣੇ ਜਾਂਦੇ ਪੰਜਾਬ ਐਜੂਕੇਅਰ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਮਨਪ੍ਰੀਤ ਕੌਰ ਜ਼ਿਲ਼੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ, ਪਰਮਿੰਦਰ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅੰਮ੍ਰਿਤਸਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਰਜਿੰਦਰ ਸਿੰਘ ਜ਼ਿਲ਼੍ਹਾ ਏ.ਐਸ.ਐਮ, ਧਰਮਿੰਦਰ ਸਿੰਘ ਗਿੱਲ ਹਾਜ਼ਰ ਸਨ।
Punjab Post Daily Online Newspaper & Print Media