Monday, December 23, 2024

ਜਿਲ੍ਹਾ ਪ੍ਰਸਾਸ਼ਨ ਨੇ ਕੁੱਝ ਹੋਰ ਜਰੂਰੀ ਦੁਕਾਨਾਂ ਨੂੰ ਨਿਰਧਾਰਤ ਸਮੇਂ ‘ਚ ਖੋਲਣ ਦੀ ਦਿੱਤੀ ਇਜਾਜ਼ਤ

ਕਰੋਨਾ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਇਸ ਸਮੇਂ ਅਸੀਂ ਸਾਰੇ ਕਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਵਿੱਚੋਂ ਗੁਜਰ ਰਹੇ ਹਾਂ ਅਤੇ ਹੁਣ ਸਾਡੀ ਜਿੰਮੇਦਾਰੀ ਪਹਿਲਾ ਨਾਲੋਂ ਵੀ ਜਿਆਦਾ ਹੈ ਕਿ ਅਸੀਂ ਸਾਵਧਾਨੀਆਂ ਦਾ ਪੂਰੀ ਤਰਾਂ ਨਾਲ ਧਿਆਨ ਰੱਖੀਏ।ਜਿਸ ਦੇ ਚੱਲਦਿਆਂ ਲੋਕਾਂ ਦੀ ਸੁਵਿਧਾ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਨ੍ਹਾਂ ਦੁਕਾਨਾਂ ਨੂੰ ਖੋਲਣ ਲਈ ਸਮਾਂ ਨਿਰਧਾਰਤ ਕੀਤਾ ਹੈ ਉਹ ਦੁਕਾਨਾਂ ਉਸ ਸਮੇਂ ਦੋਰਾਨ ਹੀ ਖੋਲੀਆਂ ਜਾਣ।ਹੁਣ ਲੋਕਾਂ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੂਝ ਹੋਰ ਦੁਕਾਨਾਂ ਨੂੰ ਖੋਲਣ ਦੀ ਇਜਾਜਤ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਪਹਿਲਾ ਹੀ ਲੋਕਾਂ ਦੀਆਂ ਸਹੂਲਤਾਂ ਲਈ ਜੋ ਜਰੂਰੀ ਦੁਕਾਨਾਂ ਹਨ ਉਨ੍ਹਾਂ ਨੂੰ ਖੋਲਣ ਲਈ ਆਦੇਸ਼ ਜਾਰੀ ਕੀਤੇ ਸਨ ਅਤੇ ਅੱਜ ਮੰਗਲਵਾਰ ਨੂੰ ਲੋਕਾਂ ਦੀਆਂ ਜਰੂਰਤ ਦੀਆਂ ਕੁੱਝ ਹੋਰ ਦੁਕਾਨਾਂ ਨੂੰ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ।
                   ਡਿਪਟੀ ਕਮਿਸ਼ਨਰ ਵੱਲੋਂ ਨਵੇਂ ਆਦੇਸ਼ਾਂ ਅਨੁਸਾਰ ਹੁਣ ਹਸਪਤਾਲਾਂ ਅੰਦਰ ਐਨਕਾਂ ਦੀਆਂ ਦੁਕਾਨਾਂ, ਟਾਇਰ ਅਤੇ ਟਿਊਬ ਦੇ ਸਟੋਰ ਅਤੇ ਰਿਪੇਅਰ ਸਪੇਅਰ ਪਾਰਟ ਦੀਆਂ ਦੁਕਾਨਾਂ, ਟਰੈਕਟਰ ਵਰਕਸ਼ਾਪ ਅਤੇ ਸਪੇਅਰ ਪਾਰਟ ਦੀਆਂ ਦੁਕਾਨਾਂ, ਟਰੱਕ-ਚਾਰ ਪਹੀਆ ਵਾਹਨ ਅਤੇ ਦੋ ਪਹੀਆ ਵਾਹਨ ਦੀ ਵਰਕਸ਼ਾਪ ਅਤੇ ਸਪੇਅਰ ਪਾਰਟ ਵਰਕਸ਼ਾਪ, ਪਲਾਂਟ ਨਰਸਰੀਆਂ ਅਤੇ ਸਾਇਕਲ ਰਿਪੇਅਰ ਦੀਆਂ ਦੁਕਾਨਾਂ ਨੂੰ ਖੋਲਣ ਦੀ ਇਜਾਜ਼ਤ ਹੋਵੇਗੀ।
                    ਉਨ੍ਹਾਂ ਕਿਹਾ ਕਿ ਇਸ ਸਮੇਂ ਕਰੋਨਾ ਕਾਲ ਦੀ ਦੂਸਰੀ ਲਹਿਰ ਵਿੱਚ ਸਾਨੂੰ ਸਾਰਿਆਂ ਨੂੰ ਸਾਵਧਾਨੀਆਂ ਰੱਖਣ ਦੀ ਬਹੁਤ ਜਰੂਰਤ ਹੈ, ਇਸ ਲਈ ਜਿਨ੍ਹਾਂ ਦੁਕਾਨਾਂ ਨੂੰੂ ਖੋਲਣ ਦੀ ਆਗਿਆ ਦਿੱਤੀ ਗਈ ਹੈ ਉਹ ਯਕੀਨੀ ਬਣਾਉਂਣਗੇ ਕਿ ਉਨ੍ਹਾਂ ਦੁਕਾਨਾਂ ਤੇ ਕੰਮ ਕਰਦੇ ਕਰਮਚਾਰੀ ਅਤੇ ਆਉਂਣ ਵਾਲੇ ਗ੍ਰਾਹਕਾਂ ਵੱਲੋਂ ਕਰੋਨਾ ਤੋਂ ਬਚਾਓ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਮਾਸਕ ਦਾ ਪ੍ਰਯੋਗ ਕਰੋ, ਸਮਾਜਿਕ ਦੂਰੀ ਬਣਾ ਕੇ ਰੱਖੋ, ਖੁੱਲੇ ਵਿੱਚ ਨਾ ਥੁੱਕੋ ਅਤੇ ਬਾਰ ਬਾਰ ਸਾਬਣ ਨਾਲ ਹੱਥਾਂ ਨੂੰ ਧੋਂਦੇ ਰਹੋ, ਉਨ੍ਹਾਂ ਕਿਹਾ ਕਿ ਅਗਰ ਕੋਈ ਵੀ ਕਰੋਨਾ ਤੋਂ ਬਚਾਓ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰੇਗਾ ਉਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …