Wednesday, June 24, 2026

ਝੋਨੇ ਲਈ ਸਿੱਧੀ ਬਿਜ਼ਾਈ ਦੀ ਵਿਧੀ ਅਪਣਾ ਕੇ ਪਾਣੀ ਦੀ ਬੱਚਤ ਅਤੇ ਖਰਚੇ ਘਟਾਉਣ ਕਿਸਾਨ – ਮੁੱਖ ਖੇਤਬਾੜੀ ਅਫ਼ਸਰ

ਮੌਜ਼ੂਦਾ ਸਾਲ ਦੌਰਾਨ ਜ਼ਿਲ੍ਹੇ ’ਚ ਝੋਨੇ ਦੀ ਸਿੱਧੀ ਬਿਜ਼ਾਈ ਹੇਠ 55400 ਹੈਕਟੇਅਰ ਰਕਬੇ ਦਾ ਟੀਚਾ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਝੋਨੇ ਦੀ ਖੇਤੀ ਵਿੱਚ ਦਿਨੋਂ-ਦਿਨ ਵਧਦੇ ਖੇਤੀ ਖਰਚਿਆਂ ਨੂੰ ਘਟਾਉਣ ਲਈ ਝੋਨੇ ਦੀ ਡਰਿੱਲ ਨਾਲ ਸਿੱਧੀ ਬਿਜ਼ਾਈ ਇੱਕ ਬਹੁਤ ਹੀ ਕਾਰਗਰ ਤਕਨੀਕ ਸਿੱਧ ਹੋ ਰਹੀ ਹੈ।ਜਿਸ ਨਾਲ ਜਿੱਥੇ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਕਿਸਾਨਾਂ ਦੇ ਝੋਨੇ ’ਤੇ ਹੋਣ ਵਾਲੇ ਖੇਤੀ ਖਰਚਿਆਂ ਵਿੱਚ ਅੰਦਾਜ਼ਨ 3,000/-ਰੁਪਏ ਪ੍ਰਤੀ ਏਕੜ ਤੱਕ ਦੀ ਕਟੌਤੀ ਹੁੰਦੀ ਹੈ।
                     ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਅਣਥੱਕ ਕੋਸ਼ਿਸ਼ਾਂ ਦੀ ਬਦੌਲਤ ਇਹ ਤਕਨੀਕ ਕਿਸਾਨਾਂ ਵਿੱਚ ਦਿਨੋਂ-ਦਿਨ ਮਕਬੂਲ ਹੁੰਦੀ ਜਾ ਰਹੀ ਹੈ, ਅਤੇ ਇਸ ਤਕਨੀਕ ਨੂੰ ਅਪਣਾਉਣ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇੱਕ ਏਕੜ ਲਈ 8 ਤੋਂ 10 ਕਿਲੋ ਬੀਜ਼ ਨੂੰ 8 ਤੋਂ 12 ਘੰਟਿਆਂ ਲਈ ਪਾਣੀ ਵਿੱਚ ਭਿਉਂ ਕੇ ਛਾਂ ਵਿੱਚ ਸੁਕਾ ਕੇ, 3 ਗ੍ਰਾਮ ਪ੍ਰਤੀ ਕਿਲੋ ਬੀਜ਼ ਦੇ ਹਿਸਾਬ ਨਾਲ ਸਪਰਿੰਟ 75 ਡਬਲਿਊ.ਐਸ (ਮੈਨਕੋਜੈਬ+ਕਾਰਬੈਂਡਾਜਿਨ) ਨਾਲ ਸੋਧ ਕਰਕੇ ਝੋਨਾ ਬੀਜ਼ਣ ਵਾਲੀ ਡਰਿੱਲ ਨਾਲ 3 ਤੋਂ 4 ਸੈਂਟੀਮੀਟਰ ਡੂੰਘਾਈ ’ਤੇ ਬਿਜ਼ਾਈ ਕਰਨੀ ਚਾਹੀਦੀ ਹੈ।
                    ਉਹਨਾਂ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਸਿੱਧੀ ਬਿਜ਼ਾਈ ਨਾਲ ਪਾਣੀ ਬਚਾਓ ਮੁਹਿੰਮ ਚਲਾਈ ਗਈ ਸੀ।ਉਸ ਦੇ ਵੀ ਬੜੇ ਚੰਗੇ ਅਤੇ ਸਾਰਥਿਕ ਨਤੀਜੇ ਸਾਹਮਣੇ ਆਏ ਸਨ ਅਤੇ ਜ਼ਿਲ੍ਹੇ ਵਿੱਚ ਲਗਭਗ 27,680 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ ਹੋਈ ਸੀ।ਇਸ ਸਾਲ ਵੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਸੰਗਰੂਰ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਹੇਠ 55,400 ਹੈਕਟੇਅਰ ਰਕਬੇ ਦਾ ਟੀਚਾ ਪ੍ਰਾਪਤ ਹੋਇਆ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਹਿੱਤ ਲਗਾਤਾਰ ਕਿਸਾਨਾਂ ਨਾਲ ਨਿੱਜੀ ਪੱਧਰ ’ਤੇ ਤਾਲਮੇਲ ਕਰਕੇ ਉਪਰਾਲੇ ਕੀਤੇ ਜਾ ਰਹੇ ਹਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …