ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ
ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਬਘੇਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media