Wednesday, June 24, 2026

ਪਿੰਡ ਚੱਕ ਕਮਾਲ ਖਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫਸੋਸ

ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਬਿਜਲੀ ਦੇ ਸਰਕਟ ਸ਼ਾਰਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਦੁਖਦਾਈ ਦੱਸਿਆ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਾ ਵਾਪਰਨਾ ਅਫ਼ਸੋਸਨਾਕ ਹੈ।
                ਬੀਬੀ ਜਗੀਰ ਕੌਰ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਰਧਾ ਵੱਸ ਬਿਜਲੀ ਲੜੀਆਂ ਆਦਿ ਲਗਾਉਣ ਤੋਂ ਗੁਰੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਏ.ਸੀ ਪੱਖੇ ਆਦਿ ਬਿਜਲੀ ਦੇ ਉਪਕਰਨ ਕਿਸੇ ਸੇਵਾਦਾਰ ਦੀ ਹਾਜ਼ਰੀ ਵਿਚ ਹੀ ਚੱਲਦੇ ਰੱਖੇ ਜਾਣ।ਰਾਤ ਸਮੇਂ ਬਿਜਲੀ ਦਾ ਮੁੱਖ ਵਿੱਚ ਬੰਦ ਕਰ ਦਿੱਤਾ ਜਾਵੇ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ।ਪਰੰਤੂ ਫਿਰ ਵੀ ਪ੍ਰਬੰਧਕੀ ਅਣਗਹਿਲੀ ਕਾਰਨ ਦੁੱਖਦਾਈ ਮਾਮਲੇ ਸਾਹਮਣੇ ਆ ਰਹੇ ਹਨ।ਉਨਾਂ ਨੇ ਪ੍ਰਚਾਰਕ ਵਰਗ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਚਾਰ ਦੌਰਾਨ ਸੰਗਤ ਅਤੇ ਪ੍ਰਬੰਧਕਾਂ ਨੂੰ ਸੁਚੇਤ ਕਰਦੇ ਰਹਿਣ।
                 ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਿਆਣਾ ਅੰਦਰ ਜਿਲ੍ਹਾ ਫਤਿਆਬਾਦ ਦੇ ਪਿੰਡ ਐਹਲੀ ਸਦਰ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਵੀ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸ਼ਖਤ ਸਜਾਵਾਂ ਦਿੱਤੀਆਂ ਜਾਣ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …