Monday, December 23, 2024

ਸੰਯੁਕਤ ਮੋਰਚਾ ਕਿਸਾਨ ਯੂਨੀਅਨ ਵਲੋਂ ਦਿੱਲੀ ਦੇ ਸੰਘਰਸ਼ ਵਿੱਚ ਪਹੁੰਚਣ ਦੀ ਅਪੀਲ

ਮਮਤਾ ਬੈਨਰਜੀ ਦੀ ਜਿੱਤ ਦੀ ਖੁਸ਼ੀ ’ਚ ਲੱਡੂ ਵੰਡੇ ਗਏ

ਸਮਰਾਲਾ 5 ਮਈ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਪਿੰਡ ਬੌਂਦਲੀ ਦੇ ਗੁਰਦੁਆਰਾ ਸਾਹਿਬ ਵਿਖੇ ਸੰਯੁਕਤ ਮੋਰਚਾ ਕਿਸਾਨ ਯੂਨੀਅਨ ਦੀ ਮੀਟਿੰਗ ਸੀਨੀਅਰ ਆਗੂ ਬਲਵੀਰ ਸਿੰਘ ਖੀਰਨੀਆਂ ਅਤੇ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ।
                   ਮੀਟਿੰਗ ਦੌਰਾਨ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਸਬੰਧੀ ਚਰਚਾ ਕੀਤੀ ਗਈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹੁਣ ਕਣਕ ਦੀ ਕਟਾਈ ਦਾ ਕੰਮ ਕਰੀਬ ਨੇਪਰੇ ਚੜ੍ਹ ਚੁੱਕਾ ਹੈ, ਇਸ ਲਈ ਵੱਧ ਤੋਂ ਵੱਧ ਕਿਸਾਨ ਅਤੇ ਮਜ਼ਦੂਰ ਦਿੱਲੀ ਜਾਣ ਲਈ ਵਹੀਰਾ ਘੱਤਣ ਤਾਂ ਜੋ ਮੋਦੀ ਸਰਕਾਰ ਜੋ ਪਿਛਲੇ 6 ਮਹੀਨਿਆਂ ਤੋਂ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰਨ ਲੱਗੀ ਹੋਈ।ਪਰ ਹੁਣ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਹੋਈ ਲੱਕ ਤੋੜਵੀਂ ਹਾਰ ਤੋਂ ਵੀ ਮੋਦੀ ਨੂੰ ਸਬਕ ਲੈਣਾ ਚਾਹੀਦਾ ਹੈ।ਆਗੂਆਂ ਨੇ ਕਿਹਾ ਕਿ ਹੁਣ ਮੋਦੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਕਿਸਾਨੀ ਸੰਘਰਸ਼ ਜਿੱਤ ਵੱਲ ਵਧ ਰਿਹਾ ਹੈ। ਬੌਂਦਲੀ ਪਿੰਡ ਤੋਂ ਹਰ ਚੌਥੇ ਦਿਨ ਇੱਕ ਜਥਾ ਦਿੱਲੀ ਲਈ ਰਵਾਨਾ ਹੁੰਦਾ ਹੈ ਅਤੇ ਵਾਰੀ ਵਾਰੀ ਜਾ ਕੇ ਲੋਕੀਂ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ।ਮੀਟਿੰਗ ਉਪਰੰਤ ਮਮਤਾ ਬੈਨਰਜੀ ਦੀ ਵੱਡੀ ਜਿੱਤ ਅਤੇ ਮੋਦੀ ਦੀ ਹਾਰ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ।
              ਮੀਟਿੰਗ ਵਿੱਚ ਗੁਰਮੇਲ ਸਿੰਘ ਘੁਲਾਲ, ਬਿੱਕਰ ਸਿੰਘ ਕੋਟਲਾ ਸਮਸ਼ਪੁਰ, ਪ੍ਰੀਤਮ ਸਿੰਘ ਪੰਚ ਬੌਂਦਲੀ, ਕਰਮਜੀਤ ਸਿੰਘ ਕੋਟਲਾ ਸਮਸ਼ਪੁਰ, ਦਲੀਪ ਸਿੰਘ ਸਾਬਕਾ ਸਰਪੰਚ ਚਹਿਲਾਂ, ਜਸਮੇਲ ਸਿੰਘ ਬੌਂਦਲੀ, ਲਖਵੀਰ ਸਿੰਘ, ਦਿਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕਰਮ ਸਿੰਘ ਪੰਚ, ਅਵਤਾਰ ਸਿੰਘ, ਛੱਤਕੀਰਤ ਸਿੰਘ, ਜੀਤ ਸਿੰਘ ਟੋਡਰਪੁਰ, ਜਰਨੈਲ ਸਿੰਘ ਕਟਾਣਾ ਸਾਹਿਬ, ਜੱਸੀ ਬੌਂਦਲੀ, ਸੁੱਖਾ ਦਿਆਲਪੁਰਾ, ਜਤਿੰਦਰ ਸਿੰਘ, ਸੋਨੀ ਬੌਂਦਲੀ, ਦਰਸ਼ਨ ਸਿੰਘ ਪੰਚ ਬੌਂਦਲੀ, ਮੇਵਾ ਸਿੰਘ, ਗੁਰਚਰਨ ਸਿੰਘ, ਹਰਮਿੰਦਰ ਸਿੰਘ ਪੰਚ, ਸੁਹੇਲ ਸਿੰਘ, ਸ਼ਮਿੰਦਰ ਸਿੰਘ, ਚਰਨ ਸਿੰਘ, ਮਨਦੀਪ ਸਿੰਘ, ਅਮਰਜੀਤ ਸਿੰਘ ਟੋਡਰਪੁਰ ਆਦਿ ਹਾਜਰ ਸਨ।
ਪੰਜਾਬ ਸਰਕਾਰ ਦੀਆਂ ਕਰੋਨਾ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …