ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਪਿਛਲੇ ਕੁੱਝ ਦਿਨਾਂ ਤੋਂ ਕਰੋਨਾ ਕਾਰਨ ਪਟਿਆਲਾ ਦੇ ਹਸਪਤਾਲ ‘ਚ ਜ਼ੇਰੇ ਇਲਾਜ਼ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ
ਲੌਂਗੋਵਾਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਦਾ ਦਿਹਾਂਤ ਹੋ ਗਿਆ ਹੈ।ਇਸ ਨੌਜਵਾਨ ਦੀ ਬੇਵਕਤੀ ਮੌਤ ‘ਤੇ ਪੂਰੇ ਇਲਾਕੇ ‘ਚ ਗਮ ਦਾ ਮਾਹੌਲ ਹੈ।ਕਾਂਗਰਸ ਪਾਰਟੀ ਦੇ ਸੀਨੀਅਰ ਆਗੂੂ ਮੇਲਾ ਸਿੰਘ ਸੂਬੇਦਾਰ, ਕਾਂਗਰਸ ਸ਼ਹਿਰੀ ਪ੍ਰਧਾਨ ਵਿਜੈ ਕੁਮਾਰ ਗੋਇਲ, ਨਗਰ ਕੌਂਸਲ ਪ੍ਰਧਾਨ ਮੈਡਮ ਰੀਤੂ ਗੋਇਲ, ਮਾਰਕੀਟ ਕਮੇਟੀ ਚੀਮਾਂ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ਸੰਜੇ ਕੁਮਾਰ, ਕਾਲਾ ਮਿੱਤਲ ਅਤੇ ਸ਼਼੍ਰੋਮਣੀ ਅਕਾਲੀ (ਅ) ਦੇ ਸਰਕਲ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ, ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ, ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਕਲੱਬ ਦੇ ਸਾਰੇ ਮੈਂਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media