ਧੂਰੀ, 8 ਮਈ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਲੋਕਾਂ ਲਈ ਲੋੜੀਦੀਆਂ ਸਿਹਤ ਸਹੂਲਤਾਂ ਯਕੀਨੀ ਬਨਾਉਣ ਦੇ ਮਕਸਦ
ਨਾਲ ਸਿਵਲ ਹਸਪਤਾਲ ਧੂਰੀ ਦੀ ਐਸ.ਐਮ.ਓ ਡਾ. ਰਿਸ਼ਮਾ ਭੌਰਾ ਨੂੰ ਦੋ ਮਿੰਨੀ ਐਂਬੁਲੈਂਸਾਂ ਦੀਆਂ ਚਾਬੀਆਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਸੌਂਪੀਆਂ ਗਈਆਂ।
ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਸ਼ੀਰਵਾਦ ਫਾਊਂਡੇਸ਼ਨ ਦੇ ਸਹਿਯੋਗ ਨਾਲ ਇਹ ਮਿੰਨੀ ਐਂਬੁਲੈਂਸਾਂ ਸਿਵਲ ਹਸਪਤਾਲ ਅਤੇ ਹਲਕੇ ਦੇ ਮਰੀਜ਼ਾਂ ਲਈ ਦਾਨ ਕੀਤੀਆਂ ਗਈਆਂ ਹਨ।ਐਮਰਜੈਂਸੀ ਲੋੜ ਪੈਣ ‘ਤੇ ਅਤੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਇਹ ਐਂਬੁਲੈਂਸਾਂ ਬਿਲਕੁੱਲ ਮੁਫਤ ਚਲਾਈਆਂ ਜਾਣਗੀਆਂ।ਸਿਵਲ ਹਸਪਤਾਲ ਦੀ ਐਸ.ਐਮ.ਓ ਡਾ. ਰਿਸ਼ਮਾ ਭੌਰਾ ਨੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਫਤ ਐਂਬੁਲੈਂਸਾਂ ਚਲਾਉਣ ਵਾਲੇ ਇਸ ਉਪਰਾਲੇ ਨਾਲ ਮਰੀਜ਼ਾਂ ਨੂੰ ਕਾਫੀ ਫਾਇਦਾ ਹੋਵੇਗਾ, ਕਿਉਂਕਿ ਕੋਰੋਨਾ ਦੇ ਚੱਲਦਿਆਂ ਐਂਬੂਲੈਂਸ ਸੇਵਾ ਦੀ ਮੰਗ ਲਗਾਤਾਰ ਵੱਧ ਰਹੀ ਹੈ।
ਇਸ ਮੌਕੇ ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਡੀ.ਐਸ.ਪੀ. ਧੂਰੀ ਪਰਮਜੀਤ ਸਿੰਘ ਸੰਧੂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ, ਕੈਂਬਰਿਜ ਸਕੂਲ ਦੇ ਚੇਅਰਮੈਨ ਮੱਖਣ ਗਰਗ, ਸਾਬਕਾ ਨਗਰ ਕੌਂਸਲ ਪ੍ਰਧਾਨ ਸੰਦੀਪ ਤਾਇਲ, ਵਪਾਰੀ ਆਗੂ ਵਿਕਾਸ ਜੈਨ, ਸੁਰੇਸ਼ ਬਾਂਸਲ, ਪਵਨ ਗਰਗ, ਹਨੀ ਤੂਰ ਅਤੇ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media