ਪਠਾਨਕੋਟ, 8 ਮਈ (ਪੰਜਾਬ ਪੋਸਟ ਬਿਊਰੋ) – ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਕਾਲ
ਦੇ ਚੱਲਦਿਆਂ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨੂੰ ਸਫਲ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਗਈ ਅਤੇ ਫਸਲ ਦੀ ਅਦਾਇਗੀ ਨਾਲੋ-ਨਾਲ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਕਟਾਈ ਤੋ ਬਾਅਦ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜ਼ਾਏ ਖੇਤਾਂ ਵਿਚ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਤੇ ਜਾਗਰਕੂਤਾ ਮੁਹਿੰਮਾਂ ਚਲਾਈਆਂ ਗਈਆਂ ਹਨ ।
ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਦੱਸਿਆ ਕਿ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਹੁਣ ਪੰਜਾਬ ਖੇਤੀਬਾੜੀ ਯੂੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ ’ਤੇ ਹੀ ਝੋਨੇ ਦੀ ਕਾਸ਼ਤ ਕਰਨ।ਉਨ੍ਹਾਂ ਕਿਹਾ ਕਿ ਕੂਝ ਵਿਸ਼ੇਸ ਕਿਸਮਾਂ ਦੀ ਝੋਨੇ ਦੀ ਫਸਲ ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸ਼ਤਾਵਾਂ ਕਰਕੇ ਕਾਫ਼ੀ ਕਾਰਗਰ ਹਨ।
ਉਨ੍ਹਾਂ ਕਿਹਾ ਕਿ ਕਰੋਨਾ ਦੀ ਦੂਸਰੀ ਲਹਿਰ ਦੌਰਾਨ ਸਭ ਦੀ ਜਿੰਮੇਦਾਰੀ ਬਣਦੀ ਹੈ ਕਿ ਪ੍ਰਸਾਸ਼ਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ।ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਸਨੀਵਾਰ ਤੇ ਐਤਵਾਰ ਦੇ ਲਾਕਡਾਊਣ ਦੀ ਪਾਲਣਾ ਕਰੀਏ।ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਾਂਗੇ, ਸਾਵਧਾਨੀਆਂ ਨਹੀਂ ਰੱਖਾਂਗੇ ਤੱਦ ਤੱਕ ਕਰੋਨਾ ਦੀ ਚੇਨ ਨੂੰ ਤੋੜਿਆ ਨਹੀਂ ਜਾ ਸਕਦਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media