ਅੰਮ੍ਰਿਤਸਰ, 8 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ 1000 ਮਹਿਲਾ-ਪੁਰਸ਼ ਅਧਿਆਪਨ ਤੇ ਗੈਰ ਅਧਿਆਪਨ
ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਕੋਰੋਨਾ ਵੈਕਸੀਨ ਦਿੱਤੇ ਜਾਣ ਦਾ ਅੰਕੜਾ ਪਾਰ ਕਰ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਐਨ.ਡੀ.ਯੂ ਦੇ ਹੈਲਥ ਸੈਂਟਰ ਪ੍ਰੋਫੈਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੇ 1000 ਮਹਿਲਾ-ਪੁਰਸ਼ਾਂ ਨੂੰ ਸਫਲਤਾਪੂਰਵਕ ਇਹ ਵੈਕਸੀਨ ਮਿਲਣਾ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੇ ਪ੍ਰਬੰਧਾਂ ਤੇ ਹੈਲਥ ਸੈਂਟਰ ਦੀ ਮੈਡੀਕਲ ਅਫਸਰ ਡਾ. ਹਰਪ੍ਰੀਤ ਕੌਰ ਤੇ ਡਾ. ਪਵਨ ਸ਼ਰਮਾ ਦੇ ਯਤਨਾਂ ਸਦਕਾ ਸੰਭਵ ਹੋ ਸਕਿਆ ਹੈ।ਡਾ. ਬਲਵਿੰਦਰ ਸਿੰਘ ਨੇ ਅੱਗੇ ਦੱਸਿਆ ਜ਼ਿਆਦਾਤਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media