ਅੰਮ੍ਰਿਤਸਰ, 8 ਮਈ (ਸੰਧੂ) – ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਤੋਂ ਬਾਅਦ ਵਾਪਰੀ ਰਾਜਨੀਤਿਕ ਹਿੰਸਾ ਤੋਂ ਨਰਾਜ਼ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ
(ਏ.ਬੀ.ਵੀ.ਪੀ) ਦੇ ਅਹੁੱਦੇਦਾਰਾਂ ਤੇ ਮੈਂਬਰਾਂ ਤੇ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਪੱਛਮੀ ਬੰਗਾਲ ਦੀ ਜੇਤੂ ਪਾਰਟੀ ਟੀ.ਐਮ.ਸੀ ਅਤੇ ਮੁੱਖ ਮੰਤਰੀ ਮਮਤਾ ਬੈਨਰਜ਼ੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।ਵਿਦਿਆਰਥੀ ਆਗੂ ਰਾਜ ਕਰਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਅਤੇ ਬਾਅਦ ਪੱਛਮੀ ਬੰਗਾਲ ਦੇ ਵਿੱਚ ਅਰਾਜਕਤਾ ਤੇ ਅਸਥਿਤਰਾ ਵਾਲਾ ਮਾਹੌਲ ਸਿਰਜ਼ਿਆ ਜਾ ਚੁੱਕਾ ਹੈ ਅਤੇ ਬਦਲਾ ਲਊ ਭਾਵਨਾ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਕੱਦਵਾਰ ਤੇ ਸਥਾਨਕ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ।ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਲੋਕ ਤੰਤਰ ਦਾ ਘਾਣ ਹੋ ਚੁੱਕਾ ਹੈ ਤੇ ਜਮਹੂਰੀ ਕਦਰਾਂ ਕੀਮਤਾਂ ਦਾ ਕਤਲੇਆਮ ਵੱਡੇ ਪੱਧਰ ‘ਤੇ ਜਾਰੀ ਹੈ।ਜਿਸ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਅਹੁੱਦੇਦਾਰ ਤੇ ਮੈਂਬਰ ਹਨ।
ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੇ ਪ੍ਰਭਾਵਿਤ ਇਲਾਕਿਆਂ ਦੀ ਨਜ਼ਰਸਾਨੀ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਰਾਸ਼ਟਰਪਤੀ ਰਾਜ ਲਾਗੂ ਕਰਕੇ ਸ਼ਾਂਤਮਈ ਢੰਗ ਨਾਲ ਮੁੜ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।ਆਗੂਆਂ ਤੇ ਮੈਂਬਰਾਂ ਨੇ ਹੱਥਾਂ ਵਿੱਚ ਪੜ੍ਹਣਯੋਗ ਸਮੱਗਰੀ, ਤੱਖਤੀਆਂ, ਬੈਨਰ ਫੜੇ ਹੋਏ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media