Sunday, April 26, 2026

ਐਸ.ਐਸ.ਪੀ ਵੱਲੋਂ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਦਾ ਸਨਮਾਨ

ਨਵਾਂਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਨੂੰ ਹਰੇਕ ਮਹੀਨੇ ਸਨਮਾਨਿਤ ਕਰਨ ਦੀ ਲੜੀ ਤਹਿਤ ਅੱਜ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵੱਲੋਂ ਜ਼ਿਲ੍ਹੇ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ।ਅਪ੍ਰੈਲ 2021 ਦੌਰਾਨ ਵਧੀਆ ਕਾਰਗੁਜ਼ਾਰੀ ਲਈ ਮੁੱਖ ਅਫ਼ਸਰ ਥਾਣਾ ਔੜ ਇੰਸਪੈਕਟਰ ਮਲਕੀਤ ਸਿੰਘ ਨੂੰ ਪਹਿਲਾ, ਇੰਚਾਰਜ਼ ਚੌਕੀ ਜਾਡਲਾ ਏ.ਐਸ.ਆਈ ਬਿਕਰਮ ਸਿੰਘ ਨੂੰ ਦੂਜਾ ਅਤੇ ਮੁੱਖ ਅਫ਼ਸਰ ਥਾਣਾ ਸਿਟੀ ਨਵਾਂਸ਼ਹਿਰ ਐਸ.ਆਈ ਬਖਸ਼ੀਸ਼ ਸਿੰਘ ਨੂੰ ਤੀਜ਼ਾ ਸਥਾਨ ਮਿਲਿਆ।ਇਸ ਤਰ੍ਹਾਂ ਜਨਵਰੀ 2021 ਦੌਰਾਨ ਵਧੀਆ ਢੰਗ ਨਾਲ ਆਪਣੀ ਡਿੳੂਟੀ ਨਿਭਾਉਣ ਵਾਲਿਆਂ ਕਰਮੀਆਂ ਨੂੰ ਵੀ ਉਨ੍ਹਾਂ ਸਨਮਾਨਿਤ ਕੀਤਾ, ਜਿਨ੍ਹਾਂ ਵਿਚ ਮੁੱਖ ਅਫ਼ਸਰ ਥਾਣਾ ਪੋਜੇਵਾਲ ਐਸ.ਆਈ ਪਰਮਿੰਦਰ ਸਿੰਘ ਨੂੰ ਪਹਿਲਾ, ਥਾਣਾ ਸਿਟੀ ਬੰਗਾ ਦੇ ਐਸ.ਆਈ ਮਹਿੰਦਰ ਸਿੰਘ ਨੂੰ ਦੂਜਾ ਅਤੇ ਸੀ.ਸੀ.ਟੀ.ਐਨ.ਐਸ.ਏ ਦੇ ਇੰਚਾਰਜ ਐਸ.ਆਈ ਰੇਸ਼ਮ ਸਿੰਘ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ।ਇਸ ਤੋਂ ਇਲਾਵਾ ਫਰਵਰੀ 2021 ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਜਿਨ੍ਹਾਂ ਕਰਮੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਮੁੱਖ ਅਫ਼ਸਰ ਥਾਣਾ ਬਲਾਚੌਰ ਐਸ.ਆਈ ਅਵਤਾਰ ਸਿੰਘ ਨੂੰ ਪਹਿਲਾ, ਮੁੱਖ ਅਫ਼ਸਰ ਥਾਣਾ ਮੁਕੰਦਪੁਰ ਇੰਸਪੈਕਟਰ ਗੁਰਮੁੱਖ ਸਿੰਘ ਨੂੰ ਦੂਜਾ ਅਤੇ ਸ਼ਿਕਾਇਤ ਸ਼ਾਖਾ ਐਸ.ਐਸ.ਪੀ ਦਫ਼ਤਰ ਦੇ ਮੁੱਖ ਸਿਪਾਹੀ ਹਰਸਪਾਲ ਨੂੰ ਤੀਸਰਾ ਸਥਾਨ ਮਿਲਿਆ।
                    ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਨੂੰ ਪਹਿਲਾਂ ਹੀ ਸਨਮਾਨਿਤ ਕੀਤਾ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਪਹਿਲਾ, ਦੂਜਾ ਤੇ ਤੀਜ਼ਾ ਸਥਾਨ ਹਾਸਲ ਕਰਨ ਵਾਲੇ ਕਰਮਚਾਰੀਆਂ ਦੀਆਂ ਤਸਵੀਰਾਂ ਐਸ.ਐਸ.ਪੀ ਦਫ਼ਤਰ ਵਿਖੇ ‘ਇੰਪਲਾਈਜ਼ ਆਫ ਦ ਮੰਥ ਨੋਟਿਸ ਬੋਰਡ’ ‘ਤੇ ਮਹੀਨਾ ਵਾਰ ਇਕ ਸਾਲ ਲਈ ਸੁਸ਼ੋਭਿਤ ਕੀਤੀਆਂ ਜਾਣਗੀਆਂ, ਤਾਂ ਜੋ ਹੋਰਨਾਂ ਕਰਮਚਾਰੀਆਂ ਨੂੰ ਵੀ ਪ੍ਰੇਰਣਾ ਮਿਲੇ।
                   ਇਸ ਮੌਕੇ ਐਸ.ਪੀ ਮਨਵਿੰਦਰ ਬੀਰ ਸਿੰਘ, ਐਸ.ਪੀ ਵਜੀਰ ਸਿੰਘ ਖਹਿਰਾ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …