ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੰਡੇਰ ਖ਼ੁਰਦ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਮਜ਼ਦੂਰ ਨੇ ਪਿੰਡ ਦੇ ਨੇੜਿਓਂ ਲੰਘਦੀ ਨਹਿਰ ’ਚ ਛਾਲ ਮਾਰ ਕੇ
ਆਤਮ ਹੱਤਿਆ ਕਰ ਲਈ ਹੈ।ਪਿੰਡ ਦੇ ਸਰਪੰਚ ਗੁਰਬਖ਼ਸ਼ੀਸ਼ ਸਿੰਘ ਭੋਲਾ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ਰੁਲਦੂ ਸਿੰਘ (42 ਸਾਲ) ਮਿਹਨਤ ਮਜ਼ਦੂਰੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ।ਉਸ ਦੇ ਮਾਤਾ ਪਿਤਾ ਬਜ਼ੁਰਗ ਅਵਸਥਾ ’ਚ ਹਨ ਅਤੇ ਪਰਿਵਾਰ ’ਚ ਪਤਨੀ ਤੋਂ ਇਲਾਵਾ ਦੋ ਛੋਟੇ ਬੱਚੇ ਹਨ।
ਕੁਲਦੀਪ ਸਿੰਘ ਸਿਰ ਦੋ ਲੱਖ ਦੇ ਕਰੀਬ ਗੈਰ ਸਰਕਾਰੀ ਕਰਜ਼ਾ ਸੀ ਅਤੇ ਉਸ ਦੇ ਮਾਪਿਆਂ ਦੀ ਦਵਾਈ ਚੱਲਦੀ ਸੀ।ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ।ਇਸੇ ਪ੍ਰੇਸ਼ਾਨੀ ਦੇ ਚੱਲਦਿਆਂ 5 ਮਈ ਨੂੰ ਉਸ ਨੇ ਕੋਟੜਾ ਬਰਾਂਚ ਹਰੀਗੜ ਵਾਲੀ ਨਹਿਰ ’ਚ ਛਾਲ ਮਾਰ ਦਿੱਤੀ।ਅੱਜ ਤਿੰਨ ਦਿਨਾਂ ਬਾਅਦ ਪਿੰਡ ਵਾਸੀਆਂ ਵਲੋਂ ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਅਨੂਪਗੜ ਤੋਂ ਨਹਿਰ ’ਚੋਂ ਬਾਹਰ ਕੱਢਿਆ ਗਿਆ ਹੈ।ਇਸ ਸੰਬੰਧ ਵਿੱਚ ਥਾਣਾ ਲੌਂਗੋਵਾਲ ਦੀ ਪੁਲਿਸ ਵਲੋਂ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਮ੍ਰਿਤਕ ਦੇਹ ਡਾਕਟਰੀ ਮੁਆਇਨੇ ਲਈ ਸੰਗਰੂਰ ਦੇ ਸਿਵਲ ਹਸਪਤਾਲ ਭੇਜੀ ਹੈ। ਇਸੇ ਦੌਰਾਨ ਗਰਾਮ ਪੰਚਾਇਤ ਮੰਡੇਰ ਖ਼ੁਰਦ ਨੇ ਮ੍ਰਿਤਕ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media