ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਇੰਜ. ਤੇਜਪਾਲ ਸਿੰਘ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪੰਜਾਬ ਦੇ ਨਵ-ਨਿਯੁੱਕਤ ਚੀਫ਼ ਇੰਜੀਨੀਅਰ ਤੇਜਪਾਲ ਸਿੰਘ ਚੰਡੀਗੜ੍ਹ ਤੋਂ ਵਿਸ਼ੇਸ਼
ਤੌਰ `ਤੇ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪਹੁੰਚੇ।
ਮੱਥਾ ਟੇਕਣ ਉਪਰੰਤ ਉਹ ਜਿਲਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਪੁੱਜੇ, ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।ਇਥੇ ਗੱਲਬਾਤ ਕਰਦਿਆਂ ਚੀਫ ਇੰਜੀਨੀਅਰ ਤੇਜਪਾਲ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ’ਚ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਸਾਰੇ ਕੰਮ ਸਮਾਂ ਰਹਿੰਦਿਆਂ ਪੂਰੇ ਕੀਤੇ ਜਾਣਗੇ।ਉਹਨਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਪੰਚਾਇਤਾਂ ਤੇ ਪਿੰਡ ਵਾਸੀਆਂ ਨੂੰ ਦਿਵਾਇਆ ਜਾਵੇਗਾ।ਚਾਹੇ ਉਹ ਗਰੀਬ ਪਰਿਵਾਰਾਂ ਲਈ ਪਸ਼ੂਆਂ ਦੇ ਸ਼ੈਡਾਂ ਲਈ ਸਬਸਿਡੀ ਜਾਂ ਹੋਰ ਸਕੀਮਾਂ ਹੋਣ।ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਆਪਣੇ ਮਹਿਕਮੇ ਦੇ ਅਧਿਕਾਰੀਆਂ ਨੂੰ ਤਾੜਨਾ ਕੀਤਾ ਕਿ ਕਿਸੇ ਵੀ ਕੰਮ ਵਿੱਚ ਗ਼ੈਰ ਮਿਆਰੀ ਸਮਾਨ ਦਾ ਇਸਤੇਮਾਲ ਨਾ ਕੀਤਾ ਜਾਵੇ।ਇਸ ਮੌਕੇ ਐਕਸੀਅਨ ਜਸਬੀਰ ਸਿੰਘ, ਐਸ.ਡੀ.ਓ ਰਸ਼ਪਾਲ ਸਿੰਘ ਬੋਪਾਰਾਏ ਆਦਿ ਵੀ ਹਾਜ਼ਰ ਸਨ।
Punjab Post Daily Online Newspaper & Print Media