Tuesday, November 24, 2026

ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਦੀ ਕੋਚਿੰਗ ਲਈ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਸਿਖਲਾਈ ਦਿੱਤੀ ਜਾਣੀ ਹੈ।ਇਸ ਸਬੰਧੀ ਜੋ ਨੌਜਵਾਨ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਲੈਣ ਦੇ ਚਾਹਵਾਨ ਹਨ, ਉਹ ਗੂਗਲ <https://tinyurl.com/yu8bcexh> ‘ਤੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਜਿਲ੍ਹੇ ਦੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਆਪਣਾ ਨਾਮ ਇਸ ਲਿੰਕ ‘ਤੇ ਰਜਿਸਟਰ ਕਰਨ ਤੇ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।ਉਨ੍ਹਾਂ ਕਿਹਾ ਕਿ ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਪੰਜਾਬ ਸਰਕਾਰ ਵਲੋਂ ਕੱਢੀਆਂ ਜਾਣ ਵਾਲੀਆਂ ਸਰਕਾਰੀ ਨੌਕਰੀਆਂ ਲਈ ਪ੍ਰਾਈਵੇਟ ਕੋਚਿੰਗ ਏਜੰਸੀਆਂ ਨਾਲ ਤਾਲਮੇਲ ਕਰਕੇ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …