Wednesday, July 22, 2026

ਕਣਕ ਦੀ ਖਰੀਦ ਵਿੱਚ ਪਨਗ੍ਰੇਨ ਏਜੰਸੀ ਮੋਹਰੀ – ਡਿਪਟੀ ਕਮਿਸ਼ਨਰ

ਹੁਣ ਤੱਕ 551587 ਲੱਖ ਮੀਟ੍ਰਿਕ ਟਨ ਕਣਕ ਖਰੀਦੀ, ਕਿਸਾਨਾਂ ਨੂੰ ਕੀਤੀ 746.95 ਕਰੋੜ ਦੀ ਅਦਾਇਗੀ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵਲੋਂ 551587 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ ਅਤੇ ਕਣਕ ਦੀ ਖਰੀਦ ਵਿੱਚ ਪਨਗ੍ਰੇਨ ਮੋਹਰੀ ਏਜੰਸੀ ਵਜੋਂ ਉਭਰੀ ਹੈ ਅਤੇ ਪਨਗ੍ਰੇਨ ਵੱਲੋਂ ਹੁਣ ਤੱਕ 141941 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਇਸੇ ਤਰ੍ਹ ਮਾਰਕਫੈਡ ਵੱਲੋਂ 122571 ਮੀਟ੍ਰਿਕ ਟਨ, ਪਨਸਪ ਵੱਲੋਂ 139836 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 74743 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 76496 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
                   ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਖਰੀਦੀ ਗਈ ਕਣਕ ਦੀ ਚੁੱਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ ਹਨ ਤਾਂ ਜੋ ਕਣਕ ਸਰਕਾਰੀ ਗੋਦਾਮਾਂ ਵਿੱਚ ਭੰਡਾਰ ਕੀਤੀ ਜਾ ਸਕੇ ਅਤੇ ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ ਅਦਾਇਗੀ ਵਜੋਂ 746.95 ਕਰੋੜ ਰੁਪਏ ਅਦਾ ਕੀਤੇ ਗਏ ਹਨ।
                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਲਈ ਪਨਗ੍ਰੇਨ ਏਜੰਸੀ ਵੱਲੋਂ 193.25 ਕਰੋੜ ਰੁਪਏ, ਮਾਰਕਫੈਡ ਵੱਲੋਂ 175.37 ਕਰੋੜ ਰੁਪਏ, ਪਨਸਪ ਵੱਲੋਂ 225.73 ਕਰੋੜ ਰੁਪਏ, ਵੇਅਰਹਾਊਸ ਵੱਲੋਂ 117.99 ਕਰੋੜ ਰੁਪਏ ਅਤੇ ਐਫ.ਸੀ.ਆਈ ਵੱਲੋਂ 34.61 ਕਰੋੜ ਰੁਪੲੈ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਯਕੀਨੀ ਬਣਾਈ ਜਾ ਰਹੀ ਹੈ।
                       ਉਨਾਂ ਦੱਸਿਆ ਕਿ ਅੰਦਾਜ਼ਾ 7 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਹੈ ਅਤੇ ਹੁਣ ਤੱਕ 75 ਫੀਸਦੀ ਤੋਂ ਵੱਧ ਦੀ ਖਰੀਦ ਕਰ ਚੁੱਕੇ ਹਾਂ।ਆਸ ਹੈ ਕਿ ਅਸੀਂ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੀ ਖਰੀਦ ਵੀ ਸੁਖਾਵੇਂ ਅਤੇ ਸੁਰੱਖਿਅਤ ਢੰਗ ਨਾਲ ਕਰਕੇ ਆਪਣਾ ਟੀਚਾ ਪੂਰਾ ਕਰਾਂਗੇ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …