ਜਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 781.81 ਕਰੋੜ ਰੁਪਏ ਦੀ ਅਦਾਇਗੀ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮਿ੍ਰਤਸਰ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕੱਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਪਹੁੰਚੀ ਕੁੱਲ 618264 ਮੀਟਰਿਕ ਟਨ ਕਣਕ ਵਿਚੋਂ 617674 ਮੀਟਿਰਿਕ ਟਨ ਕਣਕ ਦੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਪਨਗਰੇਨ ਵਲੋਂ 176273 ਮੀਟ੍ਰਿਕ ਟਨ, ਮਾਰਕਫੈਡ ਵਲੋਂ 137623 ਮੀਟ੍ਰਿਕ ਟਨ, ਪਨਸਪ ਵਲੋਂ 147061 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 80771 ਮੀਟ੍ਰਿਕ ਟਨ ਟਨ ਅਤੇ ਐਫ਼.ਸੀ.ਆਈ ਵਲੋਂ 75946 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਦੱਸਿਆ ਕਿ ਜ਼ਿਲ੍ਹਾ ਅੰਮਿ੍ਰਤਸਰ ਦੀਆਂ ਮੰਡੀਆਂ ‘ਚੋਂ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 781 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵਲੋਂ ਖਰੀਦੀ ਗਈ ਕਣਕ ਵਿਚੋਂ 311893 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਖਰੀਦੀ ਗਈ ਕਣਕ ਦੀ ਚੁੱਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ।