ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨ੍ਹਾਂ ਦੋਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 18 ਤੋਂ 44 ਸਾਲ ਉਮਰ ਦੀ ਵਰਗ ਦੇ ਉਸਾਰੀ ਕਾਮਿਆਂ ਨੂੰ
ਕੋਵਿਡ-19 ਤੋਂ ਬਚਾਓ ਲਈ ਟੀਕੇ ਲਗਾਉਣ ਲਈ ਮਨਜ਼ੂਰੀ ਦੇ ਦਿੱਤੀ ਸੀ।ਇਸ ਸਬੰਧੀ ਇਸ ਸਬੰਧ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਸੀ ਕਿ ਸਿਹਤ ਵਿਭਾਗ ਵੱਲੋਂ ਪਹਿਲੇ ਪੜਾਅ ਵਿੱਚ ਉਸਾਰੀ ਕਾਮਿਆਂ ਨੂੰ ਕਵਰ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉੱਚ ਜੋਖਮ ਵਾਲੇ ਸਮੂਹਾਂ ਸਬੰਧੀ ਉਹਨਾਂ ਦਾ ਕਹਿਣਾ ਸੀ ਕਿ ਕੁੱਝ ਕਿੱਤਿਆਂ ਵਿੱਚ ਦੂਜੇ ਵਿਅਕਤੀਆਂ ਨਾਲ ਵਧੇਰੇ ਗੱਲਬਾਤ ਕਰਨੀ ਪੈਂਦੀ ਹੈ।ਜਿਸ ਨਾਲ ਉਹਨਾਂ ਨੂੰ ਲਾਗ ਲਗਣ ਅਤੇ ਫੈਲਾਅ ਦਾ ਸਭ ਤੋਂ ਵੱਧ ਜੋਖਮ ਹੁੰਦਾ ਹੈ।ਜਿਸ ਦੇ ਚੱਲਦਿਆਂ ਮਈ 2021 ਲਈ ਸਿਰਫ ਉਚ ਜੋਖਮ ਵਾਲੀਆਂ ਤਿੰਨ ਸ਼੍ਰੇਣੀਆਂ ਨੂੰ ਸ਼ਾਮਲ ਕੀਤਾ ਜਾਣਾ ਹੈ।ਜਿਹਨਾਂ ਵਿੱਚ ਸਰਕਾਰੀ ਕਰਮਚਾਰੀ, ਉਸਾਰੀ ਕਾਮੇ, ਅਧਿਆਪਕ ਅਤੇ ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਦੇ ਹੋਰ ਕਰਮਚਾਰੀ ਸ਼ਾਮਲ ਹਨ।
ਅੱਜ ਲੇਬਰ ਵਿਭਾਗ ਪਠਾਨਕੋਟ ਵੱਲੋਂ ਸਿਹਤ ਵਿਭਾਗ ਪਠਾਨਕੋਟ ਦੇ ਸਹਿਯੋਗ ਨਾਲ ਡਿਸਪੈਂਸਰੀ ਨਰੋਟ ਮਹਿਰਾ ਅਤੇ ਡਿਸਪੈਂਸਰੀ ਮਲਿਕਪੁਰ ਵਿਖੇ ਕੋਵਿਡ ਤੋਂ ਬਚਾਓ ਕਰਨ ਲਈ ਟੀਕਾਕਰਨ ਦਾ ਵਿਸ਼ੇਸ ਕੈਂਪ ਲਗਾਇਆ ਗਿਆ।ਕੁੰਵਰ ਡਾਵਰ ਕਿਰਤ ਤੇ ਸੁਲਾਹ ਅਫਸਰ ਪਠਾਨਕੋਟ ਅਤੇ ਮਨੋਜ ਸ਼ਰਮਾ ਲੇਬਰ ਇੰਨਫੋਰਸਮੈਂਟ ਅਫਸਰ ਪਠਾਨਕੋਟ ਵਿਸ਼ਸ਼ ਤੋਰ ‘ਤੇ ਪਹੁੰਚੇ ਅਤੇ ਪੰਜਾਬ ਬਿਲਡਿੰਗ ਅਦਰ ਕੰਸਟਕਸ਼ਨ ਵਰਕਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਾਮਿਆਂ ਨੂੰ ਕੋਵਿਡ ਤੋਂ ਬਚਾਓ ਲਈ ਜਾਗਰੁਕ ਕੀਤਾ ਗਿਆ।
ਉਪਰੋਕਤ ਅਧਿਕਾਰੀਆਂ ਵੱਲੋਂ ਉਸਾਰੀ ਕਾਮਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ ਤੋਂ ਬਚਾਓ ਲਈ ਟੀਕਾਕਰਨ ਜਰੂਰ ਕਰਵਾਉਣ ਤਾਂ ਜੋ ਕਰੋਨਾ ਦੀ ਖਤਰਨਾਕ ਬੀਮਾਰੀ ਤੋਂ ਬਚਿਆ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਰ ਉਸਾਰੀ ਕਿਰਤੀ ਕਿਸੇ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਕਮਰਾ ਨੰਬਰ 217, ਲੇਬਰ ਵਿਭਾਗ ਦਫਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਪਹੁੰਚ ਕਰ ਸਕਦਾ ਹੈ।
Check Also
ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਸਲਾਨਾ ਬਰਸੀ ਮਨਾਈ ਗਈ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media